ਫਤਿਹਗੜ੍ਹ ਸਾਹਿਬ: ਪਿੰਡ ਪੰਜੋਲੀ ਕਲਾਂ ਵਿਖੇ ਸਥਿਤ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਵਿਖੇ ਅੱਜ ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਸਥਾਪਤ ਕੀਤੀ ਗਈ। ਜਾਣਕਾਰੀ ਮੁਤਾਬਕ ਭਾਈ ਅਮਰੀਕ ਸਿੰਘ ਨੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨਾਲ ਪੰਥਕ ਸੰਘਰਸ਼ ਵਿੱਚ ਸਾਥ ਦਿੱਤਾ ਸੀ।
ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ 'ਚ ਸਥਾਪਤ
ਫਤਿਹਗੜ੍ਹ ਸਾਹਿਬ ਦੇ ਪਿੰਡ ਪੰਜੋਲੀ ਕਲਾਂ ਵਿਖੇ ਸਥਿਤ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਵਿਖੇ ਅੱਜ ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਸਥਾਪਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੀ ਬੇਟੀ ਸਤਵੰਤ ਕੌਰ ਮੌਕੇ 'ਤੇ ਮੌਜ਼ੂਦ ਰਹੀ।
ਫੋਟੋ
ਯਾਦਗਾਰੀ ਭਵਨ ਵਿੱਚ ਉਨ੍ਹਾਂ ਦੀ ਤਸਵੀਰ ਸਥਾਪਤ ਕਰਨ ਵੇਲੇ ਉਨ੍ਹਾਂ ਦੀ ਧੀ ਬੀਬੀ ਸਤਵੰਤ ਕੌਰ ਮੌਕੇ 'ਤੇ ਮੌਜ਼ੂਦ ਰਹੇ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਪਿਤਾ ਦੀ ਸ਼ਹਾਦਤ 'ਤੇ ਮਾਣ ਹੈ ਕਿ ਉਹ ਪੰਥਕ ਸੰਘਰਸ਼ ਦਾ ਹਿੱਸਾ ਰਹੇ। ਉਨ੍ਹਾਂ ਕਿਹਾ ਕਿ ਪੰਜੋਲੀ ਕਲਾਂ ਦੇ ਪਿੰਡਵਾਸੀਆਂ ਨੇ ਆਪਣੇ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਿਆ ਹੈ। ਉਨ੍ਹਾਂ ਆਪਣੇ ਪਿਤਾ ਦੇ ਪੰਥਕ ਜੀਵਨ ਅਤੇ ਆਪਣੇ ਬਚਪਨ ਦੀਆਂ ਗੱਲਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ।ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।