ਸ੍ਰੀ ਫਤਿਹਗੜ੍ਹ ਸਾਹਿਬ:ਇਤਿਹਾਸਕ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨੋਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ , ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਵਿਰਾਗਮਈ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ, ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿੱਚ ਸਮਾਪਤ ਹੋਵੇਗਾ। ਇਸ ਮੌਕੇ ਡੀਸੀ ਦਾ ਕਹਿਣਾ ਹੈ ਕਿ ਇਸ ਦੌਰਾਨ ਪ੍ਰਸ਼ਾਸਨ ਦੁਆਰਾ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ, ਜਿਸਦੀ ਰਹਿਨੁਮਾਈ ਪੰਜ ਪਿਆਰੇ ਕਰ ਰਹੇ। ਤਿੰਨ ਦਿਨ ਤੱਕ ਚੱਲੇ ਇਸ ਜੋੜ ਮੇਲ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ।
13 ਪੋਹ 1704 ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਦੀਵਾਰ ਵਿੱਚ ਜਿੰਦਾ ਚਿਣਵਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਵਿਯੋਗ ਵਿੱਚ ਮਾਤਾ ਗੁਜਰੀ ਜੀ ਨੇ ਆਪਣੇ ਪ੍ਰਾਣ ਤਿਆਗ ਦਿੱਤੇ ਸਨ, ਜਿਸ ਦੇ ਬਾਅਦ ਤੋਂ ਹੀ ਦੋਨਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਦਾ ਸ਼ੁਰੂ ਹੋ ਗਿਆ, ਇਸ ਸ਼ਹੀਦੀ ਸਭਾ ਨੂੰ ਜੋੜ ਮੇਲ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ।
ਇਸ ਸਾਲ ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਉੱਤੇ ਦੋਨਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਹੀਦੀ ਜੋੜ ਮੇਲ ਬੜੇ ਸ਼ਰਧਾ ਤੇ ਆਦਰ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ।
ਜੋੜ ਮੇਲ ਦੇ ਆਖ਼ਰੀ ਦਿਨ ਐਸਜੀਪੀਸੀ ਵੱਲੋਂ ਵਿਸ਼ਾਲ ਵਿਰਾਗਮਈ ਨਗਰ ਕੀਰਤਨ ਦਾ ਕੱਢਿਆ ਗਿਆ, ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਸਮਾਪਤ ਹੋਵੇਗਾ।