ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਛੋਟੇ ਸਾਹਿਬਜਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਦਰਵਾੜੇ ਦੀ ਅਰੰਭਤਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਕੀਤੀ ਗਈ।
ਦਸਮ ਪਾਤਸ਼ਾਹ ਤੇ ਛੋਟੇ ਸਾਹਿਬਜਾਦੇ ਤੇ ਮਾਤਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ - ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।
ਫਤਿਹਗੜ੍ਹ ਸਾਹਿਬ
ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ 16 ਦਸੰਬਰ ਤੋਂ ਆਰੰਭ ਹੋਏ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਘਰ ਦੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕੀਰਤਨ ਦਾ ਪਰਵਾਹ 30 ਦਸਬੰਰ ਤੱਕ ਜਾਰੀ ਰਹੇਗਾ।
ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਜੀ ਦੇ ਸ਼ਹੀਦੀ ਦੇ ਦਿਨ ਸ਼ੁਰੂ ਹੋ ਗਏ ਹਨ। ਇਸ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿੱਚ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।