ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜਬੂਤ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਇਸਤਰੀ ਵਿੰਗ ਅਕਾਲੀ ਦਲ ਵੱਲੋਂ ਵੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੀਆਂ ਹਦਾਇਤਾਂ ’ਤੇ ਪਹਿਰਾ ਦਿੰਦੇ ਹੋਏ ਪਾਰਟੀ ਵਿੱਚ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਵਾਲੀਆਂ ਬੀਬੀਆਂ ਨੂੰ ਉੱਚ ਅਹੁਦੇ ਦਿੱਤੇ ਜਾ ਰਹੇ ਹਨ
ਸ਼ਹਿਰੀ ਜਥੇਬੰਦੀ ਦਾ ਕੀਤਾ ਗਿਆ ਐਲਾਨ
ਇਸ ਮੌਕੇ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੂਬਾ ਸੀਨੀਅਤ ਮੀਤ ਪ੍ਰਧਾਨ ਬੀਬੀ ਪਰਮਜੀਤ ਕੌਰ ਭਗੜਾਣਾ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਪ੍ਰਧਾਨ ਬੀਬੀ ਸਤਵਿੰਦਰ ਕੌਰ ਗਿੱਲ ਵੱਲੋਂ ਨੇ ਇਸਤਰੀ ਵਿੰਗ ਅਕਾਲੀ ਦਲ ਅਮਲੋਹ ਸ਼ਹਿਰੀ ਦੀ ਜਥੇਬੰਦੀ ਦਾ ਐਲਾਨ ਕੀਤਾ ਗਿਆ।