ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਊਂਸੀਪਲ ਕਮੇਟੀ ਸਰਹਿੰਦ ਦੀਆਂ (23) ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਵੱਲੋਂ ਚੋਣ ਨਾਮਜ਼ਦਗੀ ਪੱਤਰ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਵਾਰਡ ਨੰਬਰ ਇੱਕ ਤੋਂ ਵਾਰਡ ਨੰਬਰ 12 ਤੱਕ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਸ੍ਰੀ ਫ਼ਤਿਹਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਕੋਲ ਅਤੇ ਵਾਰਡ ਨੰਬਰ 13 ਤੋਂ 23 ਤੱਕ ਸਹਾਇਕ ਰਿਟਰਨਿੰਗ ਅਫਸਰ ਕਮ-ਤਹਿਸੀਲਦਾਰ ਗੁਰਜਿੰਦਰ ਸਿੰਘ ਕੋਲ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਇਸ ਮੌਕੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਸਰਹਿੰਦ ਦੀਆਂ ਸਾਰੀਆਂ ਮਿਉਂਸਿਪਲ ਕਮੇਟੀ ਦੀਆਂ ਸੀਟਾਂ 'ਤੇ ਅੱਜ ਚੋਣ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਗਏ ਹਨ ਅਤੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।