ਫਤਿਹਗੜ੍ਹ ਸਾਹਿਬ:ਮੰਡੀ ਗੋਬਿੰਦਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਇਸਤਰੀ ਵਿੰਗ ਅਤੇ ਐਸਸੀ ਵਿੰਗ ਦੇ ਆਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ, ਜਿਸ ਵਿੱਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਪਹੁੰਚੇ।
ਸ਼੍ਰੋਮਣੀ ਅਕਾਲੀ ਵੱਲੋਂ ਐਸਸੀ ਤੇ ਇਸਤਰੀ ਵਿੰਗ ਦੇ ਅਹੁੱਦੇਦਾਰਾਂ ਦਾ ਸਨਮਾਨ - Akali Dal honors SC Wing
ਮੰਡੀ ਗੋਬਿੰਦਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਅਤੇ ਐਸਸੀ ਵਿੰਗ ਦੇ ਆਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ, ਜਿਸ ਵਿੱਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਪਹੁੰਚੇ।
ਇਸ ਮੌਕੇ ਗੱਲਬਾਤ ਕਰਦੇ ਰਾਜੂ ਖੰਨਾ ਨੇ ਕਿਹਾ ਕਿ 2022 ਵਿੱਚ ਆਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਹਰ ਇੱਕ ਵਰਕਰ ਤੇ ਆਗੂ ਨਿਸ਼ਾਨਾ ਬਣਾ ਕੇ ਸਖਤ ਮਿਹਨਤ ਕਰਨ ਤਾ ਜੋ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਅੱਜ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਸਾਨੂੰ ਪਾਰਟੀ ਦੀ ਮਜ਼ਬੂਤੀ ਲਈ ਜਿਥੇ ਘਰ ਘਰ ਤੱਕ ਪਹੁੰਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਤੇ ਆਪ ਪਾਰਟੀ ਦੇ ਕੂੜ ਪ੍ਰਚਾਰ ਤੋ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਪਤਾ ਚੱਲ ਸਕੇ ਕਿ ਕਿਹੜੀ ਪਾਰਟੀ ਲੋਕ ਹਿਤੈਸ਼ੀ ਹੈ ਤੇ ਕਿਹੜੀ ਪਾਰਟੀ ਝੂਠ ਦਾ ਪੁਲੰਦਾ ਤੇ ਗੱਲਾਂ ਬਾਤਾਂ ਨਾਲ ਗੁੰਮਰਾਹ ਕਰ ਰਹੀ ਹੈ।
ਉਹਨਾਂ ਕਿਹਾ ਕਿ ਅੱਜ ਕਾਂਗਰਸ ਸਰਕਾਰ ਹਰ ਫਰੰਟ ਤੇ ਬੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ, ਝੂਠੀਆਂ ਸਹੁੰਆਂ ਖਾਣ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬ ਦੇ ਲੋਕ ਜਿਥੇ 2022 ਵਿੱਚ ਸਬਕ ਸਿਖਾਉਣ ਲਈ ਉਤਾਵਲੇ ਹਨ ਉਥੇ ਗੁੰਮਰਾਹ ਕੁੰਨ ਝੂਠਾ ਪ੍ਰਚਾਰ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਵੀ ਲੋਕ ਮੂੰਹ ਨਹੀ ਲਗਾਉਣਗੇ।