ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਦਲ ਮਾਨ ਦੇ ਨਾਲ ਵੱਖ-ਵੱਖ ਜਥੇਬੰਦੀਆਂ ਤੇ ਮੁਸਲਿਮ ਭਾਈਚਾਰੇ ਦੇ ਲੋਕ ਨਾਲ ਸਨ, ਜਿਨ੍ਹਾਂ ਵੱਲੋਂ ਸ਼ਾਂਤਮਈ ਧਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ ਦਿੱਤਾ ਗਿਆ।
ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਵਿਧਾਨ ਦੇ ਧਰਮ ਨਿਰਪੱਖਤਾ ਦੇ ਨਿਯਮ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਯੁੱਧਿਆ ਦਾ ਦੌਰਾ ਰੱਦ ਕਰਨਾ ਚਾਹੀਦਾ ਹੈ ਨਹੀਂ ਤਾਂ ਫਿਰ ਅਸਤੀਫਾ ਦੇਣਾ ਚਾਹੀਦਾ ਹੈ। ਪੰਥਕ ਜਥੇਬੰਦੀਆਂ ਘੱਟ ਗਿਣਤੀਆਂ ਕੌਮਾਂ 'ਤੇ ਜ਼ੁਲਮ ਸਹਿਣ ਨਹੀਂ ਕਰਨਗੀਆਂ। ਪ੍ਰਧਾਨ ਮੰਤਰੀ ਆਪਣੀ ਤਾਕਤ ਦਾ ਗਲਤ ਤਰੀਕੇ ਨਾਲ ਇਸਤਮਾਲ ਕਰ ਕੇ ਲੋਕਾਂ ਨਾਲ ਧੱਕਾ ਨਾ ਕਰਨ।