ਚੰਡੀਗੜ੍ਹ: ਸ਼੍ਰੋਮਣੀ ਆਕਲੀ ਦਲ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ 21 ਅਗਸਤ ਨੂੰ ਐਸਸੀ ਭਾਈਚਾਰੇ ਦੀਆਂ ਸਮੱਸਿਆਂਵਾਂ ਨੂੰ ਲੈ ਕੇ ਪਿੰਡਾ ਅਤੇ ਸ਼ਹਿਰਾ ਦੇ ਵਾਰਡ ਪੱਧਰ 'ਤੇ ਕੈਪਟਨ ਸਰਕਾਰ ਖ਼ਿਲਾਫ਼ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਵਿਚਾਰਾਂ ਕੀਤੀਆਂ।
ਐਸਸੀ ਵਿੰਗ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਅਕਾਲੀ ਦਲ 21 ਅਗਸਤ ਨੂੰ ਪੰਜਾਬ ਸਰਕਾਰ ਖ਼ਿਲਾਫ਼ ਦੇਵੇਗਾ ਧਰਨਾ - ਜਥੇਦਾਰ ਸਵਰਨ ਸਿੰਘ ਚਨਾਰਥਲ
ਸ਼੍ਰੋਮਣੀ ਆਕਲੀ ਦਲ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ 21 ਅਗਸਤ ਨੂੰ ਐਸਸੀ ਭਾਈਚਾਰੇ ਦੀਆਂ ਸਮੱਸਿਆਂਵਾਂ ਨੂੰ ਲੈ ਕੇ ਪਿੰਡਾ ਅਤੇ ਸ਼ਹਿਰਾ ਦੇ ਵਾਰਡ ਪੱਧਰ 'ਤੇ ਕੈਪਟਨ ਸਰਕਾਰ ਖ਼ਿਲਾਫ਼ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਵਿਚਾਰਾਂ ਕੀਤੀ
ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ, ਜਿਸ ਦੇ ਵਿਰੋਧ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਨਾਲ-ਨਾਲ ਵਾਰਡ ਪੱਧਰ 'ਤੇ ਧਰਨੇ ਦਿੱਤੇ ਜਾਣਗੇ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਲੋਕਾਂ ਨਾਲ ਕੋਈ ਵਾਅਦਾ ਨਾ ਪੂਰੇ ਕਰਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਐਸਸੀ ਭਾਈਚਾਰੇ ਦੀਆਂ ਲਈ ਚਲਾਈਆਂ ਸਕੀਮਾਂ ਬੰਦ ਕਰਕੇ ਕੈਪਟਨ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਕਾਰਨ ਲੋਕਾ ਵਿੱਚ ਕਾਂਗਰਸ ਸਰਕਾਰ ਪ੍ਰਤੀ ਰੋਸ ਹੈ।
ਇਹ ਵੀ ਪੜੋ: ਡੁੱਬਦੇ ਬੱਚਿਆਂ ਨੂੰ ਜ਼ਿੰਦਗੀ ਦੇਣ ਵਾਲੇ ਮਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ