ਪੰਜਾਬ

punjab

ETV Bharat / state

ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਘੇਰਨ ਦੀ ਤਿਆਰੀ - sikh

ਪਿਛਲੇ ਕਈ ਸਾਲਾਂ ਤੋਂ ਪੰਜਾਬ ਤੇ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਕਈ ਸਿੱਖ ਕੈਦੀ ਬੰਦ ਹਨ ਜਿਨ੍ਹਾਂ ਦੀ ਸਜ਼ਾ ਪੂਰਾ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਗਿਆ। ਇਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਲਈ ਸਿੱਖਾਂ ਵੱਲੋਂ ਇੱਕ ਵਿਸ਼ਾਲ ਖ਼ਾਲਸਾ ਰੋਸ ਮਾਰਚ ਸ਼ੁਰੂ ਕੀਤਾ ਜਾਵੇਗਾ।

ਫ਼ੋਟੋ

By

Published : Jul 10, 2019, 6:25 PM IST

ਸ੍ਰੀ ਫ਼ਤਿਹਗੜ੍ਹ ਸਾਹਿਬ : ਸਿੱਖ ਜਥੇਬੰਦੀਆਂ ਵੱਲੋਂ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ 24 ਅਗਸਤ ਤੋਂ ਖ਼ਾਲਸਾ ਰੋਸ ਮਾਰਚ ਸ਼ੁਰੂ ਕੀਤਾ ਜਾਵੇਗਾ। ਇਹ ਰੋਸ ਮਾਰਚ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਗਵਰਨਰ ਵੀ.ਪੀ ਸਿੰਘ ਬਦਨੌਰ ਦੇ ਘਰ ਤੱਕ ਜਾਵੇਗਾ।

ਵੀਡੀਓ

ਇਹ ਵੀ ਪੜ੍ਹੋ: ਭਾਰਤ-ਨਿਊਜ਼ੀਲੈਂਡ ਮੈਚ 'ਚ ਗਰਮ ਖਿਆਲੀਆਂ ਨੇ ਲਾਏ ਨਾਅਰੇ, ਪੁਲਿਸ ਨੇ ਕੱਢਿਆ ਬਾਹਰ

ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕਈ ਸਿੱਖ ਕੈਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ। ਇਨ੍ਹਾਂ ਕੈਦੀਆਂ 'ਚੋਂ ਸਿੱਖ ਕੌਮ ਵੱਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੀ ਮੌਜੂਦ ਹਨ।

ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਜੋ ਵੀ ਸਿੱਖ ਕੈਦੀ ਪੰਜਾਬ ਦੀ ਜੇਲ੍ਹਾਂ ਤੋਂ ਬਾਹਰ ਬੰਦ ਹਨ ਉਨ੍ਹਾਂ ਨੂੰ ਮੁੜ ਪੰਜਾਬ ਦੀ ਜੇਲ੍ਹਾਂ ਵਿੱਚ ਲਿਆਂਦਾ ਜਾਵੇ, ਉਨ੍ਹਾਂ ਦੇ ਜ਼ਿਆਦਾਤਰ ਕੇਸ ਪੰਜਾਬ ਦੀ ਜੇਲ੍ਹਾਂ ਵਿੱਚ ਹੀ ਚੱਲ ਰਹੇ ਹਨ। ਉਨ੍ਹਾਂ ਕਿਹਾ ਜੇ 24 ਅਗਸਤ ਤੱਕ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕਰ ਦਿੱਤਾ ਜਾਵੇਗਾ।

ABOUT THE AUTHOR

...view details