ਫਤਿਹਗੜ੍ਹ ਸਾਹਿਬ: ਪੰਜਾਬ ਵਿਧਾਨ ਸਭਾ ਨੇ ਵੀਰਵਾਰ ਨੂੰ ਇਤਿਹਾਸਕ ਫ਼ੈਸਲਾ ਲੈਂਦਿਆਂ ਹੋਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਿੱਖ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਦੇਣ ਲਈ ਮਤਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ। ਇਸ ਸਬੰਧੀ ਜਦੋਂ ਈਟੀਵੀ ਭਾਰਤ ਨੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਗੁ. ਸਿੰਘ ਸਭਾ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਇਹ ਮਤਾ ਬਹੁਤ ਹੀ ਸ਼ਲਾਘਾਯੋਗ ਹੈ।
ਸਿੱਖ ਬੀਬੀਆਂ ਨੂੰ ਦਰਬਾਰ ਸਾਹਿਬ 'ਚ ਕੀਰਤਨ ਕਰਨ ਦੀ ਇਜਾਜ਼ਤ ਦੀ ਚੌਤਰਫੇ ਸ਼ਲਾਘਾ
ਪੰਜਾਬ ਵਿਧਾਨ ਸਭਾ ਨੇ ਵੀਰਵਾਰ ਨੂੰ ਇਤਿਹਾਸਕ ਫ਼ੈਸਲਾ ਲੈਂਦਿਆਂ ਹੋਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਿੱਖ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਦੇਣ ਲਈ ਮਤਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ। ਇਸ ਸਬੰਧੀ ਜਦੋਂ ਈਟੀਵੀ ਭਾਰਤ ਨੇ ਗੁ. ਸਿੰਘ ਸਭਾ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਇਹ ਮਤਾ ਬਹੁਤ ਹੀ ਸ਼ਲਾਘਾਯੋਗ ਹੈ।
ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਇਹ ਮਤਾ ਬਹੁਤ ਹੀ ਸ਼ਲਾਘਾਯੋਗ ਹੈ। ਇਸ 'ਤੇ ਸ਼੍ਰੋਮਣੀ ਕਮੇਟੀ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ, ਜਿਸ ਨਾਲ ਸਾਰਿਆਂ ਨੂੰ ਸਾਂਝੀਵਾਲਤਾ ਦਾ ਸੁਨੇਹਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦਰਬਾਰ ਸਾਹਿਬ ਵਿੱਚ ਸਿੱਖ ਬੀਬੀਆਂ ਨੂੰ ਕੀਰਤਨ ਕਰਨ ਦੀ ਮਨਜ਼ੂਰੀ ਦੇਣੀ ਚਾਹੀਦੀ ਹੈ।
ਇਸ ਮੌਕੇ ਜਦੋਂ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਕਿਰਪਾਲ ਕੌਰ ਨਾਲ ਗੱਲਬਾਤ ਕੀਤੀ ਗਈ ਤਾ ਉਨ੍ਹਾਂ ਦਾ ਕਹਿਣਾ ਸੀ ਕਿ ਕੀਰਤਨ ਅਤੇ ਨਾਮ ਜਪਣਾ ਸਾਰਿਆਂ ਦਾ ਅਧਿਕਾਰ ਹੈ। ਇਸ ਲਈ ਉਹ ਬੇਨਤੀ ਕਰਦੇ ਹਨ ਬੀਬੀਆ ਨੂੰ ਅਤੇ ਅਕਾਲ ਤਖ਼ਤ ਨੂੰ ਕਿ ਇਸ ਮਨਜ਼ੂਰੀ ਨੂੰ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ।