ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਆਪਣੇ ਘਰੇ ਬੈਠੇ ਹਨ ਤੇ ਉਹ ਇਹ ਸੀਟ ਹਰ ਹਾਲਤ ਵਿੱਚ ਕਾਂਗਰਸ ਨੂੰ ਹੀ ਜਿਤਾਉਣਗੇ। ਡੇਰਾ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਦਾਖਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਚੋਣ ਜਿਤਾਉਣ ਦੇ ਲਗਾਏ ਦੋਸ਼ਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿਮਰਜੀਤ ਸਿੰਘ ਬੈਂਸ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ।
ਬੇਲੋੜੀਆਂ ਗੱਲਾਂ ਕਰਨ ਵਾਲੇ, ਸਿਮਰਜੀਤ ਬੈਂਸ ਵਿਧਾਇਕੀ ਅਹੁਦੇ ਤੋਂ ਦੇਣ ਅਸਤੀਫ਼ਾ : ਕੁਲਵਿੰਦਰ ਡੇਰਾ - ਸਿਮਰਜੀਤ ਸਿੰਘ ਬੈਂਸ
ਕੁਲਵਿੰਦਰ ਸਿੰਘ ਡੇਰਾ ਨੇ ਕਿਹਾ ਕਿ ਬੇਲੋੜੀਆਂ ਗੱਲਾਂ ਕਰਨ ਵਾਲੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਵਿਧਾਇਕੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ।
ਫ਼ੋਟੋ
ਡੇਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਾਖ਼ਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਹੋਈ ਜਿੱਤ ਨੇ ਸਿਮਰਜੀਤ ਸਿੰਘ ਬੈਂਸ ਦੀ ਮਾੜੀ ਸੋਚ ਨੂੰ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ । ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਬੇਲੋੜੀਆਂ ਗੱਲਾਂ ਕਰਨ ਵਾਲੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਵਿਧਾਇਕੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ।
ਇਹ ਵੀ ਵੇਖੋ: ਦਿੱਲੀ ਵਿੱਚ ਕੇਜਰੀਵਾਲ ਨੇ 104 ਬੱਸਾਂ ਨੂੰ ਵਿਖਾਈ ਹਰੀ ਝੰਡੀ