ਸ੍ਰੀ ਫਤਿਹਗੜ੍ਹ ਸਾਹਿਬ:ਸਿੰਘੂ ਬਾਰਡਰ ‘ਤੇ ਜੋ ਕਤਲ ਦੀ ਘਟਨਾ ਹੋਈ ਹੈ ਉਹ ਕੇਂਦਰ ਸਰਕਾਰ ਵੱਲੋਂ ਇੱਕ ਸ਼ਰਾਰਤ ਕੀਤੀ ਗਈ ਹੈ ਤਾਂ ਜੋ ਕਿਸਾਨੀ ਸੰਘਰਸ਼ ਤੇ ਲਖੀਮਪੁਰ ਖੀਰੀ ਘਟਨਾ ‘ਤੇ ਪਰਦਾ ਪਾਇਆ ਜਾ ਸਕੇ। ਇਸ ਮਾਮਲੇ ‘ਤੇ ਸਿਰਫ ਸਿਆਸਤ ਹੋ ਰਹੀ। ਇਹ ਕਹਿਣਾ ਹੈ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦਾ। ਦੱਸ ਦਈਏ ਕਿ ਉਹ ਕੈਬਨਿਟ ਮੰਤਰੀ ਰਣਦੀਪ ਸਿੰਘ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ‘ਤੇ ਅਮਲੋਹ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ।
ਦੇਸ਼ ਭਰ ਦੇ ਵਿੱਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਦੇ ਵੱਲੋਂ ਸ਼ਹਿਰ ਦੇ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਦੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਸਾਨੂੰ ਗੁਰੂਆਂ ਪੀਰਾਂ ਵੱਲੋਂ ਦਿਖਾਏ ਮਾਰਗ ‘ਤੇ ਚਲਦੇ ਹੋਏ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।