ਸਰਹਿੰਦ:ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ। ਪਰ ਇਹਨਾਂ ਦਾਅਵਿਆਂ ਦੀ ਪੋਲ ਸਰਹਿੰਦ ਦਾ (Sirhind people are facing sewage problem) ਵਾਰਡ ਨੰਬਰ 12 ਖੋਲ੍ਹ ਰਿਹਾ ਹੈ। ਜਿੱਥੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਇਸ ਮਾਮਲੇ ਵਿੱਚ ਕੋਈ ਸੁਣਵਾਈ ਨਹੀਂ ਹੋ ਰਹੀ।
ਵਾਰਡ ਵਾਸੀ ਵਿਭਾਗ ਨੂੰ ਕਈ ਵਾਰ ਸ਼ਿਕਾਇਤ ਵੀ ਕਰ ਚੁੱਕੇ:-ਇਸ ਮੌਕੇ ਗੱਲਬਾਤ ਕਰਦੇ ਹੋਏ ਵਾਰਡ ਵਾਸੀਆਂ ਦਾ ਕਹਿਣਾ ਸੀ ਕਿ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਹੀਂ ਹੈ। ਜਿਸ ਕਰਕੇ ਉਨ੍ਹਾਂ ਦੇ ਪ੍ਰਵਾਰ ਭਿਆਨਕ ਬਿਮਾਰੀਆਂ ਦੀ ਚਪੇਟ ਵਿਚ ਆ ਰਹੇ ਹਨ। ਇਸ ਸਬੰਧੀ ਉਹ ਵਾਰਡ ਕੌਂਸਲਰ ਅਤੇ ਸਬੰਧਤ ਵਿਭਾਗ ਨੂੰ ਕਈ ਵਾਰ ਸ਼ਿਕਾਇਤ ਵੀ ਕਰ ਚੁੱਕੇ ਹਨ, ਪਰ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਹੈ। ਸੀਵਰੇਜ ਦਾ ਗੰਦਾ ਪਾਣੀ ਉਹਨਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ।