ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ 2 ਪਿੰਡਾਂ ਵਿੱਚ ਨੌਜਵਾਨ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਬੇਹੱਦ ਦੁੱਖਦਾਈ ਘਟਨਾ ਹੈ।
ਦੋ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਦਾ ਕੀਤਾ ਗਠਨ ਇਸ ਦੇ ਨਾਲ ਸਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਵਿੱਚ ਅਸੀਂ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੇ ਖ਼ਿਲਾਫ਼ ਥਾਣਾ ਸਰਹਿੰਦ ਵਿੱਚ ਪਹਿਲਾਂ ਹੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
ਉਥੇ ਹੀ ਉੱਕਤ ਨੌਜਵਾਨ ਨੂੰ ਮਾਣਯੋਗ ਕੋਰਟ ਵਿੱਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਐਸਪੀ ਰੈਂਕ ਦੇ ਅਧਿਕਾਰੀ ਦੇ ਇਲਾਵਾ ਡੀਐਸਪੀ (ਡੀ) ਅਤੇ ਡੀਐਸਪੀ ਫ਼ਤਿਹਗੜ ਸਾਹਿਬ ਵੀ ਇਸ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰਨਗੇ।
ਦੱਸਣਯੋਗ ਹੈ ਕਿ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਬੀਤੇ ਦਿਨ ਪਿੰਡ ਜੱਲਾ ਅਤੇ ਤਰਖਾਣ ਮਾਜਰਾ ਵਿੱਚ ਹੋਏ ਨੌਜਵਾਨ ਨੇ ਦੋ ਬੇਅਦਬੀ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ।