ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿੱਚ ਲੌਕਡਾਊਨ ਚੱਲ ਰਿਹਾ ਹੈ, ਜਿਸ ਦੇ ਕਾਰਨ ਸਾਰੇ ਧਾਰਮਿਕ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਅਨਲੌਕ ਦੀ ਪ੍ਰਕਿਰਿਆ ਤੋਂ ਬਾਅਦ ਹੁਣ ਧਾਰਮਿਕ ਸਥਾਨਾਂ ਨੂੰ ਕੁੱਝ ਸ਼ਰਤਾਂ ਤਹਿਤ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਈਆਂ।
ਸ੍ਰੀ ਫਤਿਹਗੜ੍ਹ ਸਾਹਿਬ: ਸ਼ਰਧਾਲੂਆਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ
ਅਨਲੌਕ ਤੋਂ ਬਾਅਦ ਹੁਣ ਧਾਰਮਿਕ ਸਥਾਨਾਂ ਨੂੰ ਕੁੱਝ ਸ਼ਰਤਾਂ ਤਹਿਤ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਨੇ ਕਿਹਾ ਕਿ ਸੰਗਤਾਂ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਸ੍ਰੀ ਫਤਿਹਗੜ੍ਹ ਸਾਹਿਬ: ਸ਼ਰਧਾਲੂਆਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ
ਇਸ ਦੇ ਨਾਲ ਹੀ ਕੋਰੋਨਾ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਲਈ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਗੁਰਦੁਆਰੇ ਦੇ ਮੈਨੇਜਰ ਕਰਮ ਸਿੰਘ ਥੂਹੀ ਨੇ ਕਿਹਾ ਕਿ ਐੱਸਜੀਪੀਸੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ 'ਤੇ ਸੈਨੇਟਾਈਜ਼ਰ ਮਸ਼ੀਨ ਲਗਾਈ ਗਈ ਹੈ, ਜਿਸ ਵਿੱਚੋਂ ਲੰਘ ਕੇ ਸ਼ਰਧਾਲੂ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਸਕਦੇ ਹਨ। ਇਸ ਤੋਂ ਇਲਾਵਾ ਦਰਬਾਰ ਸਾਹਿਬ ਦੇ ਨਜ਼ਦੀਕ ਸੋਸ਼ਲ ਡਿਸਟੈੰਸਿੰਗ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ।