ਪੰਜਾਬ

punjab

ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਚ ਕਰਵਾਇਆ ਗਿਆ ਧਾਰਮਿਕ ਸਮਾਗਮ - ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦੀ ਲੋੜ ਹੈ 'ਤੇ ਇਸ ਕਾਰਜ ਲਈ ਸਾਡੀ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣ ਦੀ ਲੋੜ ਹੈ।

ਫ਼ੋਟੋ

By

Published : Nov 7, 2019, 3:27 PM IST

ਫਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਚ ਕਰਵਾਏ ਜਾ ਰਹੇ 4 ਰੋਜ਼ਾ ਸਮਾਗਮਾਂ ਦੀ ਕੜੀ ਤਹਿਤ ਧਾਰਮਿਕ ਸਮਾਗਮ ਕਰਵਾਇਆ ਗਿਆ ।

ਵੀਡੀਓ

ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ਼ਿਰਕਤ ਕੀਤੀ । ਇਸ ਮੋਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਰਤਨ ਤੇ ਗਾਈਆਂ ਢਾਡੀ ਵਾਰਾਂ, ਜਦਕਿ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਸਾਹਿਬ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਕਥਾ ਸੰਗਤਾਂ ਨਾਲ ਸਾਂਝੀ ਕੀਤੀ ਗਈ।

ਇਸ ਮੌਕੇ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦੀ ਲੋੜ ਹੈ 'ਤੇ ਇਸ ਕਾਰਜ਼ ਲਈ ਸਾਡੀ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣ ਦੀ ਲੋੜ ਹੈ।

ABOUT THE AUTHOR

...view details