ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਮੁੜ ਤੋਂ ਦੋ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਲੌਕਡਾਊਨ 'ਚ ਜ਼ਿਆਦਾ ਸਖ਼ਤੀ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਅਹਿਤਿਹਾਤ ਵਰਤਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਲਈ ਕਿਹਾ ਜਾ ਰਿਹਾ ਹੈ। ਲੋਕਾਂ ਨੂੰ ਵਾਰ-ਵਾਰ ਹੱਥ ਸੈਨੇਟਾਈਜ਼ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ।
ਇਸ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਤਿਹਗੜ੍ਹ ਸਾਹਿਬ ਸਥਿਤ ਤਕਨੀਕੀ ਪ੍ਰਮੁੱਖ ਅਦਾਰੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਇਕ ਅਜਿਹਾ ਡਿਵਾਇਜ਼ ਤਿਆਰ ਕੀਤਾ ਗਿਆ ਹੈ ਜਿਸ ਨਾਲ ਵਾਰ-ਵਾਰ ਜੇਬ ਵਿੱਚ ਰੱਖੇ ਸੈਨੇਟਾਇਜ਼ਰ ਨੂੰ ਕੱਢਣ ਦੀ ਲੋੜ ਨਹੀਂ ਪਵੇਗੀ ਸਗੋਂ ਇਸ ਡਿਵਾਇਜ਼ ਨੂੰ ਹੱਥ ਦੇ ਗੁੱਟ 'ਤੇ ਲਗਾਇਆ ਜਾਂਦਾ ਹੈ ਤੇ ਕਿਸੇ ਵੀ ਕੰਮ ਕਰਨ ਤੋਂ ਬਾਅਦ ਹੱਥਾਂ 'ਤੇ ਪਾਏ ਹੋਏ ਦਸਤਾਨਿਆਂ ਨੂੰ ਆਸਾਨੀ ਨਾਲ ਸੈਨੇਟਾਈਜ਼ ਕੀਤਾ ਜਾ ਸਕਦਾ ਹੈ।