ਪੰਜਾਬ

punjab

ETV Bharat / state

ਨਸ਼ਿਆਂ ਦੇ ਮੁੱਦੇ 'ਤੇ ਰੱਖੜਾ ਨੇ ਸੂਬਾ ਸਰਕਾਰ ਨੂੰ ਘੇਰਿਆ

ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਕੈਪਟਨ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ 'ਤੇ ਘੇਰਿਆ। ਉਨ੍ਹਾਂ ਕਿਹਾ ਕਿ ਤੁਲਨਾ ਕਰ ਕੇ ਦੱਸ ਦੋ ਅਕਾਲੀ ਸਰਕਾਰ ਵੇਲੇ ਨਸ਼ਿਆਂ ਦੇ ਕਿੰਨੇ ਕੇਸ ਸੀ ਅਤੇ ਹੁਣ ਕਿੰਨੇ ਕੇਸ ਹਨ।

ਫ਼ੋਟੋ

By

Published : Jul 29, 2019, 5:23 PM IST

ਫ਼ਤਹਿਗੜ੍ਹ ਸਾਹਿਬ: ਸ਼ਹਿਰ 'ਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਮੀਡੀਆ ਦੇ ਸਨਮੁੱਖ ਹੁੰਦਿਆਂ ਸੁਰਜੀਤ ਸਿੰਘ ਰੱਖੜਾ ਨੇ ਨਸ਼ਿਆਂ ਦੇ ਮੁੱਦੇ 'ਤੇ ਟਿੱਪਣੀ ਕੀਤੀ।

ਸੁਰਜੀਤ ਸਿੰਘ ਰੱਖੜਾ ਨੇ ਕੀਤੀ ਨਸ਼ੇ ਦੇ ਮੁੱਦੇ ਨੂੰ ਲੈਕੇ ਅਹਿਮ ਗੱਲ

ਉਨ੍ਹਾਂ ਮੀਡੀਆ ਨੂੰ ਸਵਾਲ ਕੀਤਾ ਕਿ ਤੁਸੀਂ ਹੀ ਤੁਲਨਾ ਕਰਕੇ ਦੱਸ ਦੋ ਕਿ ਕਿਸ ਦੀ ਸਰਕਾਰ ਵੇਲੇ ਨਸ਼ਿਆਂ ਦੇ ਜ਼ਿਆਦਾ ਕੇਸ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ ਬਲਕਿ ਸਾਰੇ ਪੰਜਾਬ ਨੂੰ ਇੱਕਠੇ ਹੋ ਕੇ ਇਸ ਦੇ ਵਿਰੁੱਧ ਲੜਾਈ ਲੜਣੀ ਚਾਹੀਦੀ ਹੈ।

ਜ਼ਿਕਰੇਖ਼ਾਸ ਹੈ ਕਿ ਪੰਜਾਬ ਦੇ ਵਿੱਚ ਨਸ਼ਿਆਂ ਦਾ ਮੁੱਦਾ ਹਰ ਵੇਲੇ ਹੀ ਭੱਖਿਆ ਰਹਿੰਦਾ ਹੈ। ਵਿਰੋਧੀ ਧਿਰ ਅਤੇ ਸੱਤਾਧਾਰੀ ਪਾਰਟੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਇੱਕ ਦੂਜੇ 'ਤੇ ਦੋਸ਼ ਲਗਾਉਂਦੀਆਂ ਰਹਿੰਦੀਆਂ ਹਨ।

ABOUT THE AUTHOR

...view details