ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆਂ - ਪੰੰਜਾਬ
ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਫੂਕਿਆਂ ਪੁਤਲਾ, ਕੀਤਾ ਰੋਸ ਪ੍ਰਦਰਸ਼ਨ। ਅਧਿਆਪਕ ਬੋਲੇ, ਸਰਕਾਰ ਦੀਆਂ ਨੀਤੀਆਂ ਦਾ ਹੋਵੇਗਾ ਵਿਰੋਧ, 'ਪੜ੍ਹੋ ਪੰਜਾਬ, ਪੜਾਓ ਪੰਜਾਬ' ਟੈਸਟਿੰਗ ਦਾ ਕੀਤਾ ਹੈ ਬਾਇਕਾਟ।
ਅਮਲੋਹ: ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਜ਼ਿਆਦਤੀਆਂ ਵਿਰੁੱਧ ਬਲਾਕ ਅਮਲੋਹ ਦੇ ਸੰਘਰਸ਼ੀ ਅਧਿਆਪਕਾਂ ਨੇ ਉਸ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਇਕੱਠੇ ਹੋ ਕੇ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕ ਕੇ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ। ਅਧਿਆਪਕਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵਲੋਂ ਸਰਕਾਰ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।
ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਜਿੱਥੇ ਸਕੂਲ ਸਿਲੇਬਸ ਨੂੰ ਖੁੱਡੇ ਲਾਈਨ ਲਾਇਆ ਹੈ ਉੱਥੇ ਪੜ੍ਹੋ ਪੰਜਾਬ ਰਾਹੀ ਅੰਨ੍ਹੇਵਾਹ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ ਜਿਸ ਦਾ ਰੱਤੀ ਭਰ ਵੀ ਸਿੱਖਿਆ ਨੂੰ ਫ਼ਾਇਦਾ ਨਹੀ ਸਗੋਂ ਸਿੱਖਿਆ ਦਾ ਮਿਆਰ ਹੋਰ ਡਿੱਗਿਆ ਤੇ ਅਧਿਆਪਕਾਂ 'ਚ ਰੋਸ ਵਧਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਇਹ ਟੈਸਟਿੰਗ ਜਾਰੀ ਰਹਿੰਦੀ ਹੈ ਤਾਂ ਇਸ ਦਾ ਹਰ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ।