ਸ੍ਰੀ ਫਤਿਹਗੜ੍ਹ ਸਾਹਿਬ:ਐਸ.ਸੀ ਅਤੇ ਬੀ.ਸੀ ਅਧਿਆਪਕ ਯੂਨੀਅਨ (Teachers Union) ਪੰਜਾਬ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ 85 ਵੀਂ ਸੋਧ (85th Amendment) ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ।ਅਧਿਆਪਕ ਯੂਨੀਅਨ ਵੱਲੋਂ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਕੇ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੇਹਰ ਸਿੰਘ ਰਾਈਏਵਾਲ ਨੇ ਕਿਹਾ ਹੈ ਕਿ 85 ਵੀਂ ਸੋਧ ਨੂੰ ਲਾਗੂ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਆਬਾਦੀ ਦੇ ਹਿਸਾਬ ਨਾਲ ਸੀਟਾਂ ਵਧਾਈਆਂ ਜਾਂਦੀਆਂ ਪਰ ਆਬਾਦੀ ਅਨੁਸਾਰ ਨੌਕਰੀਆਂ ਕਿਉਂ ਨਹੀਂ ਦਿੱਤੀਆਂ ਜਾ ਰਹੀਆ ਹਨ।ਉਨ੍ਹਾਂ ਨੇ ਰਵਨੀਤ ਬਿੱਟੂ ਦੇ ਬਿਆਨ ਨੂੰ ਲੈ ਕੇ ਕਿਹਾ ਹੈ ਕਿ ਰਵਨੀਤ ਬਿੱਟੂ ਲਈ ਸ਼ਰਮਦਾਇਕ ਗੱਲ ਹੈ।