ਪੰਜਾਬ

punjab

ਅਧਿਆਪਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

By

Published : Jan 23, 2020, 9:23 AM IST

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਵਿੱਚ ਟੀਚਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ ਦੇ ਕੇ ਪੁਤਲਾ ਫੂਕਿਆ ਗਿਆ। ਅਧਿਆਪਕਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਉਨ੍ਹਾਂ 'ਤੇ ਵਾਧੂ ਦਾ ਬੋਝ ਪਾ ਰਹੀ ਹੈ।

ਫ਼ੋਟੋ
ਫ਼ੋਟੋ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਦੇ ਅਮਲੋਹ ਦੇ ਵਿੱਚ ਟੀਚਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਧਰਨਾ ਦੇਣ ਤੋਂ ਬਾਅਦ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕ ਰਾਜੇਸ਼ ਕੁਮਾਰ ਦਾ ਕਹਿਣਾ ਸੀ ਕਿ ਉਨ੍ਹਾਂ ਇਹ ਧਰਨਾ ਪੰਜਾਬ ਸਰਕਾਰ ਦੀਆਂ ਵਿਰੋਧੀਆਂ ਨੀਤੀਆਂ ਦੇ ਵਿਰੁੱਧ ਦਿੱਤਾ ਹੈ। ਅਜਿਹੇ ਧਰਨੇ ਪੰਜਾਬ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਦਿੱਤੇ ਜਾ ਰਹੇ ਹਨ ਜਿਸ ਦੇ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਦੋ ਮਹੀਨੇ ਬਾਅਦ ਬੱਚਿਆਂ ਦੇ ਪੇਪਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਬਦਲੀ ਕੀਤੀ ਜਾ ਰਹੀ ਹੈ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਨੇ 2016 ਪੇ ਕਮੀਸ਼ਨ ਲਾਗੂ ਨਹੀਂ ਕੀਤਾ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ।

ਵੇਖੋ ਵੀਡੀਓ

ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨੀਆ ਤਾਂ ਹੋਰ ਵੱਡੇ ਪੱਧਰ 'ਤੇ ਧਰਨੇ ਦਿੱਤੇ ਜਾਣਗੇ ਜੋ ਕਿ ਚੰਡੀਗੜ੍ਹ ਜਾਂ ਮੋਹਾਲੀ ਵਿੱਚ ਹੋਵੇਗਾ।

ਇਹ ਵੀ ਪੜ੍ਹੋ; ਪੰਜਾਬ 'ਚ ਆਲ ਪਾਰਟੀ ਮੀਟਿੰਗ ਅੱਜ, ਪਾਣੀ ਦੇ ਮੁੱਦੇ 'ਤੇ ਹੋਵੇਗੀ ਚਰਚਾ

ABOUT THE AUTHOR

...view details