ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚਲ ਰਹੇ ਉੱਤਰੀ ਭਾਰਤ ਦੇ ਪਹਿਲੇ ਖ਼ੁਦ ਮੁਖਤਿਆਰੀ ਮਾਤਾ ਗੁਜਰੀ ਕਾਲਜ ਵਿੱਚ 53ਵੇਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਾਲਜ ਦੀ ਗਵਰਨਰ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਵਲੋਂ ਕੀਤਾ ਗਿਆ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਸ਼ਾਮਲ ਹੋਏ।
ਮਾਤਾ ਗੁਜਰੀ ਕਾਲਜ ’ਚ ਕਰਵਾਇਆ 53ਵਾਂ ਸਾਲਾਨਾ ਖੇਡ ਮੁਕਾਬਲਾ - ਮਾਤਾ ਗੁਜਰੀ ਕਾਲਜ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚਲ ਰਹੇ ਉੱਤਰੀ ਭਾਰਤ ਦੇ ਪਹਿਲੇ ਖ਼ੁਦ ਮੁਖਤਿਆਰੀ ਮਾਤਾ ਗੁਜਰੀ ਕਾਲਜ ਵਿੱਚ 53ਵੇਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ।
ਤਸਵੀਰ
ਇਸ ਖੇਡ ਮੁਕਾਬਲੇ ’ਚ ਕਾਲਜ ਕੁੱਲ 650 ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਬਾਅਦ ਸਲਾਮੀ ਲੈਣ ਉਪਰੰਤ ਖਿਡਾਰੀਆਂ ਵੱਲੋਂ ਪੂਰੇ ਅਨੁਸ਼ਾਸਨ ਤਹਿਤ ਖੇਡਾਂ ਖੇਡਣ ਦੀ ਸਹੁੰ ਵੀ ਚੁੱਕੀ ਗਈ।
ਇਸ ਮੌਕੇ ਤੇ ਮੁੱਖ ਮਹਿਮਾਨਾਂ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵੱਲੋਂ ਜੀ ਆਇਆਂ ਆਖਿਆ ਗਿਆ ਇਸ ਖੇਡ ਮੁਕਾਬਲੇ ਵਿੱਚ ਕਾਲਜ ਦੇ 650 ਦੇ ਲਗਭਗ ਵਿਦਿਆਰਥੀਆਂ ਨੇ ਅਥਲੈਟਿਕ ਦੇ ਵੱਖ ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲਿਆ।