ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੀ ਗੱਲ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਦੇ ਪ੍ਰਬੰਧਾਂ 'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਡੀਆਂ 'ਚ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਡੀਸੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।
ਮੰਡੀਆਂ 'ਚ ਆ ਰਹੀਆਂ ਸਮੱਸਿਆਵਾਂ ਨੂੰ ਲੈਕੇ ਅਕਾਲੀ ਦਲ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੀ ਗੱਲ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਦੇ ਪ੍ਰਬੰਧਾਂ 'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਡੀਆਂ 'ਚ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਡੀਸੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਦੇ ਚੱਲਦਿਆਂ ਅਕਾਲੀ ਆਗੂਆਂ ਦਾ ਕਹਿਣਾ ਕਿ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਕਿਸਾਨ ਬਾਰਦਾਨੇ ਦੀ ਘਾਟ, ਲਿਫਟਿੰਗ ਦੀ ਸਮੱਸਿਆ, ਫਸਲ ਦੀ ਅਦਾਇਗੀ ਨੂੰ ਲੈਕੇ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਦਾਅਵੇ ਤਾਂ ਵੱਡੇ-ਵੱਡੇ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਨਾਲ ਕੋਰੋਨਾ ਦੇ ਚੱਲਦਿਆਂ ਵੀ ਮੰਡੀਆਂ 'ਚ ਸਰਕਾਰ ਦੇ ਪ੍ਰਬੰਧ ਨਾ ਦੇ ਬਰਾਬਰ ਹੈ। ਉਨ੍ਹਾਂ ਦਾ ਕਹਿਣਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਖੜੀ ਹੈ ਅਤੇ ਜੇਕਰ ਸਰਕਾਰ ਪ੍ਰਬੰਧਾਂ ਨੂੰ ਠੀਕ ਨਹੀਂ ਕਰਦੀ ਤਾਂ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾਵੇਗਾ।