ਸ੍ਰੀ ਫਤਹਿਗੜ੍ਹ ਸਾਹਿਬ:ਪਾਕਿਸਤਾਨ ਵਿੱਚ ਹੋਈ ਬੇਅਦਬੀ ਦੀ ਘਟਨਾ ਨਿੰਦਣਯੋਗ ਹੈ। ਇਸ ਲਈ ਅਸੀਂ ਭਾਰਤ ਅਤੇ ਪਾਕਿਸਤਾਨ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਉੱਤੇ ਠੋਸ ਕਾਰਵਾਈ ਕੀਤੀ ਜਾਵੇ। ਇਹ ਕਹਿਣਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ, ਉਹ ਅੱਜ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸਕੂਲ ਵਿਦਿਆਰਥੀਆਂ ਦੇ ਧਾਰਮਿਕ “ਗਿਆਨੁ ਪਰਚੰਡੁ” ਪ੍ਰਸ਼ਨੋਤਰੀ ਮੁਕਾਬਲੇ ਦਾ ਫ਼ਾਈਨਲ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਕ੍ਰਮਵਾਰ ਇਕ ਲੱਖ 75 ਹਜ਼ਾਰ ਰੁਪਏ ਨਗਦ ਰਾਸ਼ੀ ਯਾਦਗਾਰੀ ਚਿੰਨ ਇਨਾਮ ਵਜੋਂ ਦੇ ਕੇ ਸਨਮਾਨਤ ਕਰਨ ਲਈ ਆਏ ਸਨ। ਧਾਮੀ ਨੇ ਕਿਹਾ ਕਿ ਪਹਿਲਾਂ ਬੱਚੇ ਗਰਮੀ ਦੀਆਂ ਛੁੱਟੀਆਂ ਵਿੱਚ ਨਾਨਕੇ ਘਰ ਜਾਂਦੇ ਪਰ ਹੁਣ ਸਾਰਾ ਸਮਾਂ ਬਦਲ ਗਿਆ ਹੈ। ਹੁਣ ਲੋਕ ਪਹਾੜੀ ਖੇਤਰ ਵਿੱਚ ਜ਼ਿਆਦਾ ਜਾਂਦੇ ਹਨ। ਇਸ ਲਈ ਬੱਚਿਆਂ ਨੂੰ ਵਿਰਾਸਤ ਨਾਲ ਜੋੜਨ ਲਈ ਇਹ ਪ੍ਰੋਗਰਾਮ ਕੀਤਾ ਗਿਆ ਹੈ। ਇਹ ਹਰੇਕ ਸਾਲ ਛੁੱਟੀਆਂ ਵਿੱਚ ਕਰਵਾਇਆ ਜਾਵੇਗਾ।
ਐੱਸਜੀਪੀਸੀ ਪ੍ਰਧਾਨ ਦਾ ਬਿਆਨ, ਕਿਹਾ-ਪਾਕਿਸਤਾਨ 'ਚ ਹੋਈ ਬੇਅਦਬੀ ਦੀ ਘਟਨਾ ਨਿੰਦਣਯੋਗ - ਫਤਹਿਗੜ੍ਹ ਸਾਹਿਬ ਦੀਆਂ ਖਬਰਾਂ
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਬੇਅਦਬੀ ਦੀ ਘਟਨਾ ਉੱਤੇ ਉੱਥੋਂ ਦੀ ਸਰਕਾਰ ਨੂੰ ਸਖ਼ਤ ਕਾਰਵਾਈ ਕੀਤੀ ਹੈ।
ਧਾਮੀ ਨੇ ਕਿਹਾ ਕਿ ਇਨ੍ਹਾਂ ਛੋਟੇ-ਛੋਟੇ ਬੱਚਿਆਂ ਵਿੱਚ ਧਾਰਮਿਕ ਪੱਖ ਤੋਂ ਜਿੱਥੇ ਬਹੁਤ ਗਿਆਨ ਦੇਖਣ ਨੂੰ ਮਿਲਿਆ ਉਥੇ ਇਹਨਾਂ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਵੀ ਨਿੱਖਰ ਕੇ ਸਾਹਮਣੇ ਆਈ ਹੈ। ਵਿੱਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਤਨਖਾਹਾਂ ਦੀ ਸਮੱਸਿਆ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ 31 ਮਾਰਚ 2022 ਤੱਕ ਦਾ ਕਿਸੇ ਵੀ ਅਦਾਰੇ ਦਾ ਬਕਾਇਆ ਨਹੀਂ ਛੱਡਿਆ ਗਿਆ ਤੇ ਇਸ ਸਾਲ ਹਰ ਮਹੀਨੇ ਸਟਾਫ਼ ਨੂੰ ਤਨਖਾਹ ਮਿਲੇਗੀ।
ਮੁੱਖ ਮੰਤਰੀ ਭਗਵਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਸਬੰਧੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਤੇ ਬੋਲ ਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਸਬੰਧੀ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਪਾਕਿਸਤਾਨ ਦੇ ਸਿੰਧ ਵਿਚ ਗੁਰੂ ਘਰ ਦੇ ਕੀਤੇ ਗਏ ਹਮਲੇ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਵਿੱਚ ਚਲਦੇ ਕੀਰਤਨ ਨੂੰ ਰੁਕਵਾ ਕੇ ਹਮਲਾ ਕਰਨਾ ਮੰਦਭਾਗਾ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਅਤੇ ਭਾਰਤ ਸਰਕਾਰ ਤੋਂ ਧਾਰਮਿਕ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕਰਦੀ ਹੈ।