ਸ੍ਰੀ ਫ਼ਤਹਿਗੜ੍ਹ ਸਾਹਿਬ: ਪਿੰਡ ਰਾਜਿੰਦਰ ਨਗਰ ਦੀ ਵਿਆਹੁਤਾ ਔਰਤ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪਿੰਕੀ ਕੌਰ ਦੇ ਤੌਰ ਤੇ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਨੂੰ ਸਹੁਰੇ ਪਰਿਵਾਰ ਵੱਲੋਂ ਦਾਜ ਲਈ ਤੰਗ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਪਿੰਕੀ ਨੇ ਖੁਦਕੁਸ਼ੀ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ - ਵਿਆਹੁਤਾ ਨੇ ਕੀਤੀ ਖੁਦਕੁਸ਼ੀ
ਪਿੰਡ ਰਾਜਿੰਦਰ ਨਗਰ ਦੀ ਵਿਆਹੁਤਾ ਔਰਤ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪਿੰਕੀ ਕੌਰ ਦੇ ਤੌਰ ਤੇ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਨੂੰ ਸਹੁਰੇ ਪਰਿਵਾਰ ਵੱਲੋਂ ਦਾਜ ਦੇ ਲਈ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਪਿੰਕੀ ਨੇ ਖੁਦਕੁਸ਼ੀ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੂਲੇਪੁਰ ਦੀ ਸਬ ਇੰਸਪੈਕਟਰ ਇਤਿਕਾ ਮਿੱਤਲ ਨੇ ਦੱਸਿਆ ਕਿ ਛੋਟਾ ਸਿੰਘ ਵਾਸੀ ਮਹਿਮੂਦਪੁਰ ਜ਼ਿਲ੍ਹਾ ਪਟਿਆਲਾ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਉੁਸਦੀ ਲੜਕੀ ਪਿੰਕੀ ਕੌਰ ਦਾ ਵਿਆਹ 25 ਜਨਵਰੀ 2020 ਨੂੰ ਗੁਰਸੇਵਕ ਸਿੰਘ ਵਾਸੀ ਰਜਿੰਦਰ ਨਗਰ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਨਾਲ ਕੀਤਾ ਸੀ। ਪਰ ਵਿਆਹ ਤੋਂ ਲਗਭਗ 2 ਮਹੀਨੇ ਬਾਅਦ ਹੀ ਪਿੰਕੀ ਕੌਰ ਨੂੰ ਦਹੇਜ ਘੱਟ ਲਿਆਉਣ ’ਤੇ ਉਸਦਾ ਸਹੁਰਾ ਪਰਿਵਾਰ ਤੰਗ ਪਰੇਸ਼ਾਨ ਕਰਨ ਲੱਗ ਪਿਆ। ਇਸ ਬਾਰੇ ਪਿੰਕੀ ਦੇ ਸਹੁਰੇ ਪਰਿਵਾਰ ਨੂੰ ਕਈ ਵਾਰ ਸਮਝਾਇਆ, ਪਰ ਉਹ ਪਿੰਕੀ ਕੌਰ ਨੂੰ ਤੰਗ ਕਰਦੇ ਰਹੇ। ਜਿਸ ਤੋਂ ਦੁਖੀ ਹੋ ਕੇ ਪਿੰਕੀ ਨੇੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਥਾਣਾ ਮੂਲੇਪੁਰ ਵਿਖੇ ਮ੍ਰਿਤਕ ਪਿੰਕੀ ਕੌਰ ਦੇ ਪਿਤਾ ਛੋਟਾ ਸਿੰਘ ਦੇ ਬਿਆਨਾਂ ਤੇ ਗੁਰਸੇਵਕ ਸਿੰਘ ਪਤੀ, ਚਰਨਜੀਤ ਕੌਰ ਸੱਸ, ਕਰਨੈਲ ਸਿੰਘ ਸਹੁਰਾ, ਗੁਰਜੀਤ ਸਿੰਘ ਸੋਨੀ ਦਿਉਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।