ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਯੂਥ ਵਿੰਗ ਵਿਚ ਕੀਤੀਆਂ ਨਿਯੁਕਤੀਆਂ ਮੌਕੇ ਸ਼ਨੀਵਾਰ ਨੂੰ ਸਮੁੱਚੀ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਪਾਰਟੀ ਦੀ ਮਜ਼ਬੂਤੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਯੂਥ ਅਕਾਲੀ ਦਲ ਦੇ ਨਵ ਨਿਯੁਕਤ ਆਗੂ ਗੁ: ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਅਕਾਲੀ ਦਲ(ਬ) ਵਲੋਂ ਯੂਥ ਵਿੰਗ ਵਿਚ ਕੀਤੀਆਂ ਨਿਯੁਕਤੀਆਂ ਮੌਕੇ ਸ਼ਨੀਵਾਰ ਨੂੰ ਸਮੁੱਚੀ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਪਾਰਟੀ ਦੀ ਮਜ਼ਬੂਤੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਇਸ ਸਮਾਗਮ ਮੌਕੇ ਨਵੇਂ ਚੁਣ ਗਏ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸ਼ਹਿਰੀ ਪ੍ਰਧਾਨ ਵਿੱਕੀ ਮਿੱਤਲ, ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸ਼ਰਨਜੀਤ ਸਿੰਘ ਚਨਾਰਥਲ, ਇਕਬਾਲ ਸਿੰਘ ਰਾਏ, ਯੂਥ ਵਿੰਗ ਦੇ ਮੀਤ ਪ੍ਰਧਾਨ ਪ੍ਰਹਲਾਦ ਸਿੰਘ, ਯੂਥ ਵਿੰਗ ਦੇ ਜਨਰਲ ਸਕੱਤਰ ਇਕਬਾਲ ਸਿੰਘ ਰਾਏ ਦਾ ਸਿਰੋਪਾ ਦੇ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖਾਲਸਾ ਸਮੇਤ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਨਵੇਂ ਨਿਯੁਕਤ ਕੀਤੇ ਗਏ ਇਨ੍ਹਾਂ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ।