ਸ਼੍ਰੀ ਫ਼ਤਹਿਗੜ੍ਹ ਸਾਹਿਬ:ਪੰਜਾਬ ਵਿੱਚ ਆਏ ਹੜਾਂ ਦੇ ਕਾਰਨ ਜਿੱਥੇ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ ਸੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਵਧਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਆਈ ਫਲੂ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦਿਨੋਂ ਦਿਨ ਆਈ-ਫਲੂ ਦਾ ਕਹਿਰ ਵੀ ਵਧਦਾ ਜਾ ਰਿਹਾ ਹੈ। ਖਾਸ ਤੌਰ ਉੱਤੇ ਸਕੂਲੀ ਬੱਚਿਆਂ ਨਾਲ ਜੁੜੇ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ।
ਫ਼ਤਹਿਗੜ੍ਹ ਸਾਹਿਬ 'ਚ ਵਧੀ ਆਈ ਫਲੂ ਦੇ ਮਾਮਲਿਆ ਦੀ ਗਿਣਤੀ, ਸਕੂਲਾਂ ਨੂੰ ਸਿਹਤ ਵਿਭਾਗ ਦੀਆਂ ਖ਼ਾਸ ਹਦਾਇਤਾਂ - ਹੜ੍ਹਾਂ ਤੋਂ ਬਾਅਦ ਆਈ ਫਲੂ ਗਾ ਖਤਰਾ
ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਆਈ-ਫਲੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਬੱਚਿਆਂ ਵਿੱਚ ਇਹ ਬੀਮਾਰੀ ਜਿਆਦਾ ਫੈਲ ਰਹੀ ਹੈ। ਸਿਹਤ ਵਿਭਾਗ ਨੇ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।
ਬੱਚਿਆਂ ਵਿੱਚ ਫੈਲ ਰਿਹਾ ਹੈ ਆਈਫਲੂ :ਫਤਿਹਗੜ੍ਹ ਸਾਹਿਬ ਵਿੱਚ ਆਈ-ਫਲੂ ਦੇ ਕੇਸਾਂ ਦੀ ਗਿਣਤੀ 250 ਦੇ ਕਰੀਬ ਹੋਣ ਤੋਂ ਬਾਅਦ ਸਿਹਤ ਵਿਭਾਗ ਨੇ ਚੌਕਸੀ ਵਧਾ ਦਿੱਤੀ ਹੈ। ਸਿਵਲ ਸਰਜਨ ਨੇ ਬਕਾਇਦਾ ਹੈਲਥ ਟੀਮਾਂ ਨੂੰ ਸਕੂਲਾਂ ਵਿੱਚ ਭੇਜ ਕੇ ਜਾਗਰੂਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਆਈ-ਫਲੂ ਨਾਲ ਪੀੜਤ ਬੱਚਿਆਂ ਨੂੰ ਸਕੂਲ ਨਾ ਸੱਦਣ ਦੀ ਹਿਦਾਇਤ ਕੀਤੀ ਗਈ ਹੈ। ਜਿਸ ਖੇਤਰ ਵਿੱਚ ਜ਼ਿਆਦਾ ਕੇਸ ਆ ਰਹੇ ਹਨ, ਉੱਥੇ ਅੱਖਾਂ ਦੀ ਜਾਂਚ ਦੇ ਕੈਂਪ ਲਗਾਏ ਜਾ ਰਿਹਾ ਹਨ। ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹੜ੍ਹਾਂ ਦੇ ਬਾਅਦ ਬਰਸਾਤੀ ਪਾਣੀ ਦੀ ਇਨਫੈਕਸ਼ਨ ਨਾਲ ਜੋ ਬੀਮਾਰੀਆਂ ਫੈਲ ਰਹੀਆਂ ਹਨ ਉਨ੍ਹਾਂ ਵਿੱਚ ਆਈ-ਫਲੂ ਵੀ ਸ਼ਾਮਿਲ ਹੈ।
- Politics of Punjab: ਕਾਂਗਰਸ ਹੋਵੇ ਭਾਵੇਂ ਭਾਜਪਾ, ਕਿਉਂ ਚਰਚਾ ਵਿੱਚ ਰਹਿੰਦੈ ਜੈਜੀਤ ਸਿੰਘ ਜੌਹਲ ਉਰਫ਼ "ਜੋਜੋ"
- Faridkot central Jail: SSP ਫਰੀਦਕੋਟ ਦੀ ਅਗਵਾਈ ਵਿੱਚ 250 ਮੁਲਾਜ਼ਮਾਂ ਨੇ ਫਰੀਦਕੋਟ ਮਾਡਰਨ ਜੇਲ੍ਹ ਦੀ ਕੀਤੀ ਚੈਕਿੰਗ
- ਜਗਤਾਰ ਸਿੰਘ ਹਵਾਰਾ ਨੂੰ ਵਿਅਕਤੀਗਤ ਤੌਰ 'ਤੇ ਅਦਾਲਤ 'ਚ ਪੇਸ਼ ਕਰਨ ਦੇ ਹੁਕਮ, ਹੁਣ ਤੱਕ ਹੁੰਦੀ ਰਹੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, ਜਾਣੋਂ ਕਿਉਂ
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਬਰਸਾਤੀ ਸੀਜਨ ਵਿੱਚ ਸਿਵਲ ਹਸਪਤਾਲ ਦੀ ਓਪੀਡੀ ਵਿੱਚ ਇੱਕ ਦਿਨ ਵਿੱਚ 10 ਵਲੋਂ 15 ਮਰੀਜ ਆਉਂਦੇ ਸਨ। ਇਸ ਵਾਰ ਆਈ-ਫਲੂ ਦੇ ਮਰੀਜਾਂ ਦੀ ਓਪੀਡੀ 30 ਵਲੋਂ 35 ਮਰੀਜ ਹੈ। ਇਹ ਹੜ੍ਹ ਦਾ ਹੀ ਪ੍ਰਭਾਵ ਹੈ। ਸਕੂਲਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਈ-ਫਲੂ ਨਾਲ ਪੀੜਤ ਬੱਚਿਆਂ ਨੂੰ ਸਕੂਲ ਨਾ ਬੁਲਾਇਆ ਜਾਵੇ। ਜੇਕਰ ਕਿਸੇ ਵਿੱਚ ਲੱਛਣ ਵੀ ਹਨ ਤਾਂ ਉਨ੍ਹਾਂ ਨੂੰ ਦੂਜੇ ਬੱਚਿਆਂ ਤੋਂ ਦੂਰ ਬਿਠਾਇਆ ਜਾਵੇ। ਉਹਨਾਂ ਨੇ ਕਿਹਾ ਕਿ ਆਈ ਫਲੂ ਤੋਂ ਬਚਣ ਦੇ ਲਈ ਸਾਨੂੰ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਇੱਕ ਦੂਸਰੇ ਦੇ ਕੱਪੜਿਆਂ ਨੂੰ ਇਸਤੇਮਾਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।