ਮੰਡੀ ਗੋਬਿੰਦਗੜ੍ਹ ਦੇ ਪਿੰਡ ਜਸੜਾਂ 'ਚ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ ਫ਼ਤਹਿਗੜ੍ਹ ਸਾਹਿਬ : ਪੰਜਾਬ ਪੁਲਿਸ ਵਲੋਂ ਅੱਜ ਸੂਬੇ ਵਿਚ ਵੱਖ-ਵੱਖ ਥਾਵਾਂ ਉਤੇ ਕੈਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਮੁੱਖ ਮਕਸਦ ਸਿੱਖ ਫਾਰ ਜਸਟਿਸ ਨਾਲ ਸਬੰਧਿਤ ਪੁਰਾਣੇ ਕਾਰਕੁੰਨ ਨੂੰ ਤਸਦੀਕ ਕਰਨਾ ਸੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਅਜਿਹੇ ਅਨਸਰਾਂ ਤੋਂ ਬਚਾਇਆ ਜਾ ਸਕੇ। ਇਸੇ ਤਰ੍ਹਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਨੇੜੇ ਪੈਂਦੇ ਪਿੰਡ ਜੱਸੜਾਂ ਵਿਖੇ ਡੀਐੱਸਪੀ ਜਸਪਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਕੈਸੋ ਆਪ੍ਰੇਸ਼ਨ ਤਹਿਤ ਸਿੱਖ ਫਾਰ ਜਸਟਿਸ ਨਾਲ ਸੰਬਧਿਤ ਇਕ ਨੌਜਵਾਨ ਦੇ ਘਰ ਵੱਡੀ ਗਿਣਤੀ ਵਿਚ ਪੁਲਸ ਫੋਰਸ ਪਹੁੰਚੀ ਅਤੇ ਘਰ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ।
ਵੱਖ-ਵੱਖ ਜ਼ਿਲ੍ਹਿਆਂ ਦੇ ਵਿਚ ਕੈਸੋ ਸਰਚ ਆਪ੍ਰੇਸ਼ਨ ਚਲਾਇਆ :ਇਸ ਮੌਕੇ ਡੀਐਸਪੀ ਹੈੱਡਕੁਆਟਰ ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਫ਼ਿਲਹਾਲ ਇਸ ਕੈਸੋ ਸਰਚ ਆਪ੍ਰੇਸ਼ਨ ਦੌਰਾਨ ਉਕਤ ਨੌਜਵਾਨ ਘਰੋਂ ਕੁੱਝ ਵੀ ਇਤਰਾਜ਼ਯੋਗ ਨਹੀਂ ਚੀਜ਼ ਮਿਲੀ ਹੈ। ਉਕਤ ਨੌਜਵਾਨ ਉਤੇ ਪਹਿਲਾਂ ਵੀ ਸਿੱਖ ਫਾਰ ਜਸਟਿਸ ਨਾਲ ਸਬੰਧਿਤ ਮਾਮਲਾ ਦਰਜ ਹੈ। ਉਨ੍ਹਾਂ ਕਿਹਾ ਕਿ ਹੈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਚ ਕੈਸੋ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਦੇ ਪਿੰਡ ਜੱਸੜਾਂ ਵਿਖੇ ਸਰਚ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ, ਕਿਉਂਕਿ ਇਹ ਨੌਜਵਾਨ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲੇ ਵਿਚ ਸ਼ਾਮਲ ਸੀ।
ਇਹ ਵੀ ਪੜ੍ਹੋ :Harsimrat Kaur Badal on Punjab Govt: "ਸੂਬਾ ਸਰਕਾਰ ਨੇ ਕੇਂਦਰੀ ਏਜੰਸੀਆਂ ਦੇ ਅਧੀਨ ਕੀਤਾ ਪੰਜਾਬ"
ਨਸ਼ਾ ਤਸਕਰਾਂ ਦਾ ਪਤਾ ਲੱਗਦੇ ਹੀ ਪੁਲਿਸ ਨੂੰ ਕਰੋ ਸੂਚਿਤ :ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਇਸ ਸਰਚ ਆਪ੍ਰੇਸ਼ਨ ਕੀਤੇ ਜਾ ਰਹੇ ਸੀ, ਜਿਸ ਤਰ੍ਹਾਂ ਕਿ ਮੰਡੀ ਗੋਬਿੰਦਗੜ੍ਹ ਦੇ ਕਈ ਇਲਾਕਿਆਂ ਵਿਚ ਪਹਿਲਾ ਸਰਚ ਆਪ੍ਰੇਸ਼ਨ ਕੀਤੇ ਗਏ ਸੀ। ਆਉਣ ਵਾਲੇ ਸਮੇਂ ਵਿੱਚ ਵੱਖ ਵੱਖ ਥਾਵਾਂ ਉਤੇ ਇਹ ਸਰਚ ਆਪ੍ਰੇਸ਼ਨ ਚਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਗਲਤ ਕੰਮ ਕਰਦਾ ਹੈ ਤਾਂ ਉਸ ਦੇ ਲੋਕ ਸ਼ਿਕਾਇਤ ਤੋਂ ਬਾਅਦ ਵੈਰੀਫਾਈ ਕਰਨ ਦੇ ਲਈ ਸਰਚ ਆਪਰੇਸ਼ਨ ਕਰਦੇ ਹਨ ਅਤੇ ਜੋ ਵੀ ਕੋਈ ਗਲਤ ਕੰਮ ਕਰਦਾ ਹੈ। ਨਸ਼ਾ ਕਰਦਾ ਜਾਂ ਵੇਚਦਾ ਹੈ ਉਸ ਤੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਜੇਕਰ ਕੋਈ ਨਸ਼ਾ ਕਰਦਾ ਜਾਂ ਵੇਚਦਾ ਦੇ ਪਤਾ ਲੱਗਦਾ ਹੈ ਤਾਂ ਉਸਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੇ ਤਹਿਤ ਨਸ਼ਾ ਤਸਕਰਾਂ ਉਤੇ ਨਕੇਲ ਕੱਸੀ ਜਾ ਰਹੀ ਹੈ। ਪੰਜਾਬ ਵਿਚ ਕਾਨੂੰਨ ਸਥਿਤੀ ਕਾਬੂ ਹੇਠ ਲਿਆਉਣ ਤੇ ਨਸ਼ੇ ਦੀ ਤਸਕਰੀ ਨੂੰ ਘਟਾਉਣ ਲਈ ਪੁਲਿਸ ਪ੍ਰਸ਼ਾਸਨਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।