ਪੰਜਾਬ

punjab

ETV Bharat / state

ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਹੋਵੇਗਾ: ਡੀਸੀ

ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਦੀ ਬਦਲੀ ਹੋਣ ਉਪਰੰਤ ਵੀਰਵਾਰ ਨੂੰ ਨਵੇਂ 2012 ਬੈਚ ਦੀ ਆਈਏਐਸ ਅਫ਼ਸਰ ਸੁਰਭੀ ਮਲਿਕ ਨੇ ਸੰਭਾਲਿਆ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਆਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਿਆ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਡਿਪਟੀ ਕਮਿਸ਼ਨਰ ਸੁਰਭੀ ਮਲਿਕ

By

Published : Jun 3, 2021, 10:48 PM IST

ਫਤਿਹਗੜ੍ਹ ਸਾਹਿਬ: ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਦੀ ਬਦਲੀ ਹੋਣ ਤੋਂ ਉਹਨਾਂ ਦੀ ਥਾਂ ਤੇ 2012 ਬੈਚ ਦੀ ਆਈਏਐਸ ਅਫ਼ਸਰ ਸੁਰਭੀ ਮਲਿਕ ਨੇ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਿਆ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਇਸ ਮੌਕੇ ਉਹਨ੍ਹਾਂ ਜਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਕਿਹਾ ਕਿ ਜਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ ਅਤੇ ਵਿਕਾਸ ਪ੍ਰਤੀ ਤਨਦੇਹੀ ਨਾਲ ਕੰਮ ਕਰਦੇ ਹੋਏ ਇਸਨੂੰ ਨਵੀਂ ਬੁਲੰਦੀਆਂ 'ਤੇ ਲੈ ਕੇ ਜਾਣ ਦੀ ਕੋਸ਼ਿਸ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਸ਼ਾਲੀ ਸਮਝਦੇ ਹਨ ਕਿ ਉਹਨ੍ਹਾਂ ਨੂੰ ਸ਼ਹੀਦਾਂ ਦੀ ਇਸ ਇਤਿਹਾਸਕ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਸ ਮੌਕੇ ਛੋਟੇ ਸਾਹਿਬਜਾਦਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਲਾਸਾਨੀ ਅਤੇ ਵਿਲੱਖਣ ਇਤਿਹਾਸ ਹੋਣ ’ਤੇ ਉਨ੍ਹਾਂ ਨੂੰ ਵੀ ਮਾਣ ਮਹਿਸੂਸ ਹੁੰਦਾ ਹੈ।

ਇਹ ਵੀ ਪੜ੍ਹੋ: Operation Blue Star ਦੀ ਗਾਥਾ, ਚਸ਼ਮਦੀਦ ਦੀ ਜ਼ੁਬਾਨੀ

ABOUT THE AUTHOR

...view details