ਪੰਜਾਬ

punjab

ETV Bharat / state

ਕੋਰੋਨਾ ਦੀ ਦੂਜੀ ਵੇਵ ਤਹਿਤ ਪੁਲਿਸ ਮੁਲਾਜ਼ਮਾਂ ਨੂੰ ਪਰਿਵਾਰ ਸਮੇਤ ਲੱਗੀ ਵੈਕਸੀਨ - ਸਰੀਰ ਨੂੰ ਨੁਕਸਾਨ

ਜ਼ਿਲ੍ਹਾ ਪੁਲਿਸ ਮੁਖੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਵੈਕਸੀਨ ਨਾਲ ਕਿਸੇ ਪ੍ਰਕਾਰ ਦਾ ਕੋਈ ਸਰੀਰ ਨੂੰ ਨੁਕਸਾਨ ਨਹੀਂ ਹੁੰਦਾ, ਕਿਉਂਕਿ ਇਸ ਤੋਂ ਪਹਿਲਾਂ ਜ਼ਿਲ੍ਹੇ ’ਚ ਉਨ੍ਹਾਂ ਸਮੇਤ ਸਮੁੱਚੇ ਪੁਲਿਸ ਅਧਿਕਾਰੀਆਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

ਦੂਸਰੀ ਵੇਵ ਤਹਿਤ 45 ਸਾਲ ਤੋਂ ਉੱਪਰ ਦੇ ਪੁਲਿਸ ਮੁਲਾਜ਼ਮਾਂ ਨੂੰ ਪਰਿਵਾਰ ਸਮੇਤ ਲਾਈ ਕੋਰੋਨਾ ਵੈਕਸੀਨ
ਦੂਸਰੀ ਵੇਵ ਤਹਿਤ 45 ਸਾਲ ਤੋਂ ਉੱਪਰ ਦੇ ਪੁਲਿਸ ਮੁਲਾਜ਼ਮਾਂ ਨੂੰ ਪਰਿਵਾਰ ਸਮੇਤ ਲਾਈ ਕੋਰੋਨਾ ਵੈਕਸੀਨ

By

Published : Apr 1, 2021, 4:23 PM IST

ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਨਾਲ ਪਹਿਲੀ ਕਤਾਰ ’ਚ ਲੜ ਰਹੇ ਪੁਲਿਸ ਮੁਲਾਜ਼ਮਾਂ ਦਾ ਸਰਕਾਰ ਵੱਲੋਂ ਜਾਰੀ ਕੋਰੋਨਾ ਦੀ ਦੂਸਰੀ ਵੇਵ ਤਹਿਤ ਪੁਲਿਸ ਲਾਈਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 45 ਸਾਲ ਤੋਂ ਉੱਪਰ ਦੇ ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਈ ਗਈ। ਇਸ ਮੁਹਿੰਮ ਦਾ ਉਦਘਾਟਨ ਐੱਸਐੱਸਪੀ ਅਮਨੀਤ ਕੌਂਡਲ ਵੱਲੋਂ ਕੀਤਾ ਗਿਆ।

ਦੂਸਰੀ ਵੇਵ ਤਹਿਤ 45 ਸਾਲ ਤੋਂ ਉੱਪਰ ਦੇ ਪੁਲਿਸ ਮੁਲਾਜ਼ਮਾਂ ਨੂੰ ਪਰਿਵਾਰ ਸਮੇਤ ਲਾਈ ਕੋਰੋਨਾ ਵੈਕਸੀਨ

ਇਹ ਵੀ ਪੜੋ: ਮਾਮਲੇ ’ਚ ਦੇਰੀ ਕਰਨ ਦੇ ਤਰੀਕਿਆਂ ਤੋਂ ਸਖ਼ਤੀ ਨਾਲ ਨਿਪਟਿਆ ਜਾਵੇਗਾ- ਹਾਈਕੋਰਟ
ਇਸ ਮੌਕੇ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ’ਤੇ ਸਮੁੱਚੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਦੀ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿੱਚ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਗਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਵੈਕਸੀਨ ਨਾਲ ਕਿਸੇ ਪ੍ਰਕਾਰ ਦਾ ਕੋਈ ਸਰੀਰ ਨੂੰ ਨੁਕਸਾਨ ਨਹੀਂ ਹੁੰਦਾ, ਕਿਉਂਕਿ ਇਸ ਤੋਂ ਪਹਿਲਾਂ ਜ਼ਿਲ੍ਹੇ ’ਚ ਉਨ੍ਹਾਂ ਸਮੇਤ ਸਮੁੱਚੇ ਪੁਲਿਸ ਅਧਿਕਾਰੀਆਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

ਇਹ ਵੀ ਪੜੋ: ਸਰਕਾਰੀ ਬੱਸਾਂ 'ਚ ਮਹਿਲਾਵਾਂ ਨੇ ਮੁਫ਼ਤ ਸਫਰ ਕਰ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ABOUT THE AUTHOR

...view details