ਸ੍ਰੀ ਫਤਿਹਗੜ੍ਹ ਸਾਹਿਬ:ਭਾਰਤ ਬੰਦ ਦੇ ਦੌਰਾਨ ਜ਼ਿਲ੍ਹਾ ਫਤਿਹਗੜ ਸਾਹਿਬ ਤੋਂ ਗੁਜਰਦੇ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇਅ ਉੱਤੇ ਜਾਮ ਵਿੱਚ ਫਸੇ ਲੋਕਾਂ ਲਈ ਫਰਿਸ਼ਤਾ ਬਣਕੇ ਪਹੁੰਚੇ ਡੀਐਸਪੀ ਰਘੁਵੀਰ ਸਿੰਘ ਜਿੰਨ੍ਹਾਂ ਨੇ ਇਨਸਾਨੀਅਤ ਦਾ ਫਰਜ ਨਿਭਾਉਂਦੇ ਹੋਏ ਜਾਮ ਵਿੱਚ ਫਸੇ ਲੋਕਾਂ ਅਤੇ ਉਨ੍ਹਾਂ ਦੇ ਛੋਟੇ ਬੱਚਿਆਂ ਨੂੰ ਖਾਣ ਅਤੇ ਪੀਣ ਦਾ ਸਮਾਨ ਉਪਲੱਬਧ ਕਰਵਾਇਆ ਤਾਂਕਿ ਦੇਰ ਸ਼ਾਮ ਤੱਕ ਬੱਚੇ ਭੁੱਖੇ ਨਾ ਰਹਿਣ।
ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਥਾਂ-ਥਾਂ ਉੱਤੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ਸਹਿਤ ਆਸਪਾਸ ਦੇ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ। ਇਸ ਦੌਰਾਨ ਜਿੱਥੇ ਆਉਣ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਲੋਕ ਕਈ ਘੰਟੇ ਜਾਮ ਵਿੱਚ ਫਸ ਕੇ ਰਹਿ ਗਏ।
ਇਸ ਦੌਰਾਨ ਸਰਹਿੰਦ ਨੈਸ਼ਨਲ ਹਾਈਵੇ ਨੰਬਰ 44 ਉੱਤੇ ਜਾਮ ਵਿੱਚ ਫਸੇ ਲੋਕਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਪੰਜਾਬ ਪੁਲਿਸ ਦੇ ਡੀਐਸਪੀ ਰਘੁਵੀਰ ਸਿੰਘ ਫਰਿਸ਼ਤਾ ਬਣਕੇ ਪਹੁੰਚੇ ਜਿਨ੍ਹਾਂ ਨੇ ਜਾਮ ਵਿੱਚ ਫਸੇ ਲੋਕਾਂ ਅਤੇ ਬੱਚਿਆਂ ਲਈ ਖਾਣ ਪੀਣ ਦਾ ਸਾਮਾਨ ਉਪਲੱਬਧ ਕਰਵਾ ਇਨਸਾਨੀਅਤ ਦਾ ਫਰਜ ਨਿਭਾਇਆ।