ਸ੍ਰੀ ਫਤਿਹਗੜ੍ਹ ਸਾਹਿਬ: ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹਫੜਾ-ਤਫੜੀ ਮੱਚ ਗਈ, ਜਦੋਂ ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਰੇਲ ਗੱਡੀ ਆ ਜਾਣ ਦੀ ਅਫ਼ਵਾਹ ਫੈਲਣ ਕਾਰਨ ਆਪਣਾ ਮੈਡੀਕਲ ਕਰਵਾਉਣ ਲਈ ਇਕੱਠੇ ਹੋ ਗਏ।
ਇਨ੍ਹੀ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਤੋਂ ਬਾਅਦ ਸਥਿਤੀ ਵਿਗੜਦੀ ਜਾ ਰਹੀ ਸੀ, ਜਿਸ 'ਤੇ ਕਾਬੂ ਪਾਉਣ ਲਈ ਐੱਸਡੀਐੱਮ ਅਮਲੋਹ ਆਨੰਦ ਸਾਗਰ ਸ਼ਰਮਾ ਅਤੇ ਡੀਐਸਪੀ ਅਮਲੋਹ ਸੁਖਵਿੰਦਰ ਸਿੰਘ, ਐਸਐਚਓ ਮੰਡੀ ਗੋਬਿੰਦਗੜ੍ਹ ਮਹਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ।