ਪੰਜਾਬ

punjab

ETV Bharat / state

ਫ਼ਤਿਹਗੜ੍ਹ ਸਾਹਿਬ: ਕਿਸਾਨਾਂ ਵੱਲੋਂ ਸ਼ੁਕਰਵਾਰ ਨੂੰ ਖਮਾਣੋਂ ਹਾਈਵੇ ਕੀਤਾ ਜਾਵੇਗਾ ਬੰਦ - farmers protest against farm bill

ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ 9 ਅਕਤੂਬਰ ਨੂੰ ਖਮਾਣੋਂ ਵਿਖੇ 12 ਤੋਂ 2 ਵਜੇ ਤਕ ਹਾਈਵੇ ਜਾਮ ਕੀਤਾ ਜਾਵੇਗਾ।

ਫ਼ੋਟੋ
ਫ਼ੋਟੋ

By

Published : Oct 8, 2020, 5:24 PM IST

ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਜਾਰੀ ਹੈ। ਬੁੱਧਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕੱਲ 9 ਅਕਤੂਬਰ ਨੂੰ ਖਮਾਣੋਂ ਵਿਖੇ 12 ਤੋਂ 2 ਵਜੇ ਤਕ ਹਾਈਵੇ ਜਾਮ ਕੀਤਾ ਜਾਵੇਗਾ।

ਵੀਡੀਓ

ਇਸ ਮੌਕੇ ਉਨ੍ਹਾਂ ਕਿਹਾ ਕਿ ਕੱਲ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਜਿਸ ਤਰਾਂ ਪਹਿਲਾ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਚਲ ਰਿਹਾ ਸੀ ਉਹ ਉਸੇ ਤਰ੍ਹਾਂ ਹੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਸ ਤਰਾਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਰਣਨੀਤੀ ਤਿਆਰ ਕੀਤੀ ਜਾਵੇਗੀ ਉਹ ਉਸ ਨੂੰ ਪੂਰਾ ਕਰਨਗੇ।

ABOUT THE AUTHOR

...view details