ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਰਾਏਪੁਰ ਅਰਾਈਆ ਦੇ ਜੰਮਪਲ ਨਾਇਕ ਹਵਲਦਾਰ ਗੁਰਜੰਟ ਸਿੰਘ ਦੀ 5 ਮਾਰਚ ਨੂੰ ਚੀਨ ਬਾਰਡਰ ਲੇਹ ਲਦਾਖ ’ਤੇ ਸਾਹ ਲੈਣ ਵਿਚ ਮੁਸ਼ਕਿਲ ਆਉਣ ਕਾਰਨ ਮੌਤ ਹੋ ਗਈ ਸੀ। ਜਿਹਨਾਂ ਦਾ ਅੰਤਿਮ ਅਰਦਾਸ ਤੇ ਸਰਧਾਂਜਲੀ ਸਮਾਗਮ ਉਹਨਾਂ ਦੇ ਜੱਦੀ ਪਿੰਡ ਰਾਏਪੁਰ ਅਰਾਈਆ ਵਿਖੇ ਕਰਵਾਇਆ ਗਿਆ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਗੁਰਜੰਟ ਸਿੰਘ ਦੀ ਸ਼ਹਾਦਤ ਨਾਲ ਪੂਰਾ ਹੋਣ ਵਾਲਾ ਘਾਟਾ ਹੈ। ਨਾਲ ਹੀ ਉਨ੍ਹਾਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਸ਼ਹੀਦ ਦੇ ਨਾਂਅ ’ਤੇ ਰੱਖਿਆ ਜਾਵੇਗਾ ਡਿਸਪੈਂਸਰੀ ਦਾ ਨਾਂਅ
ਵਿਧਾਇਕ, ਕਾਂਗਰਸ ਪਾਰਟੀ ਕਾਕਾ ਰਣਦੀਪ ਸਿਘ ਨੇ ਇਹ ਵੀ ਕਿਹਾ ਕਿ ਗੁਰਜੰਟ ਸਿੰਘ ਨੇ ਸ਼ਹੀਦ ਹੋ ਕੇ ਆਪਣੇ ਇਲਾਕੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਜਿਸਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਿੱਚ ਬਣਨ ਵਾਲੀ ਡਿਸਪੈਂਸਰੀ ਦਾ ਨਾਮ ਸ਼ਹੀਦ ਗੁਰਜੰਟ ਸਿੰਘ ਦੇ ਨਾਂ ਨਾਲ ਰੱਖਿਆ ਜਾਵੇਗਾ ਅਤੇ ਰਹਿੰਦੀ ਦੁਨੀਆ ਤੱਕ ਯਾਦਗਾਰ ਰਹੇਗੀ। ਉੱਥੇ ਹੀ ਉਨ੍ਹਾਂ ਦੀ ਯਾਦ ਤੋਂ ਸੇਧ ਲੈਕੇ ਨੌਜਵਾਨ ਫੌਜ ਵਿੱਚ ਭਰਤੀ ਹੋਣਗੇ ਅਤੇ ਆਪਣੇ ਦੇਸ਼ ਦੀ ਸੇਵਾ ਕਰਨਗੇ।