ਪੰਜਾਬ

punjab

ETV Bharat / state

25 ਕਿਲੋਗ੍ਰਾਮ ਸੋਨੇ ਸਣੇ 2 ਵਿਅਕਤੀ ਗ੍ਰਿਫ਼ਤਾਰ - police

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਪੁਲਿਸ ਵੱਲੋਂ 25 ਕਿਲੋਗ੍ਰਾਮ ਸੋਨੇ ਸਣੇ ਤੋਂ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬਾ ਪੁਲਿਸ ਪੂਰੀ ਚੌਕਸ ਵਿਖਾਈ ਦੇ ਰਹੀ ਹੈ।

25 ਕਿੱਲੋਗ੍ਰਾਮ ਸੋਨੇ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

By

Published : Mar 31, 2019, 4:18 PM IST

Updated : Mar 31, 2019, 4:41 PM IST

ਫ਼ਤਿਹਗੜ੍ਹ ਸਾਹਿਬ : ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਪੁਲਿਸ ਨੇ 2ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋ 25 ਕਿਲੋ ਸੋਨਾ ਬਰਾਮਦ ਕੀਤਾ ਹੈ।

25 ਕਿਲੋਗ੍ਰਾਮ ਸੋਨੇ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਥਾਣਾ ਸਰਹਿੰਦ ਦੀ ਫ਼ਲਾਇੰਗ ਟੀਮ ਨੇ ਬਾਹਰੀ ਸੂਬੇ ਤੋਂ ਆ ਰਹੀ ਇੱਕ ਕੈਸ਼ ਵੈਨ ਨੂੰ ਨਾਕੇ 'ਤੇ ਰੋਕ ਕੇ ਚੈਕਿੰਗ ਕੀਤੀ। ਚੈਕਿੰਗ ਦੌਰਾਨ ਪੁਲਿਸ ਨੇਉਸ ਕਾਰ ਵਿੱਚ25 ਕਿਲੋਗ੍ਰਾਮ ਸੋਨਾ ਬਰਾਮਦ ਕੀਤਾ। ਜਦੋਂ ਪੁਲਿਸ ਨੇ ਮੁਲਜ਼ਮਾਂ ਕੋਲੋਂ ਸੋਨੇ ਦੀ ਖ਼ਰੀਦ ਨਾਲ ਸਬੰਧਤ ਕਾਗਜ਼ ਮੰਗੇ ਤਾਂ ਗੱਡੀ 'ਚ ਸਵਾਰ ਦੋਵੇਂ ਵਿਅਕਤੀ ਕਾਗਜ਼ ਨਾ ਵਿਖਾ ਸਕੇ।

ਪੁਲਿਸ ਨੇ ਦੋਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੰਕਮ ਟੈਕਸ ਵਿਭਾਗ ਦੇ ਆਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਐਸਐਸਪੀ ਅਮਨੀਤ ਕੌਂਡਲ ਅਤੇ ਡੀਸੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਪ੍ਰੈਸ ਕਾਨਫ਼ਰੰਸ ਰਾਹੀ ਜਾਣਕਾਰੀ ਦਿੱਤੀ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Last Updated : Mar 31, 2019, 4:41 PM IST

ABOUT THE AUTHOR

...view details