ਫਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ, ਜਿਸ ਕਾਰਨ ਬਾਜ਼ਾਰ ਅਤੇ ਹੋਰ ਕੰਮ ਕਾਰ ਬੰਦ ਪਏ ਹੋਏ ਹਨ। ਕਰਫਿਊ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਪ੍ਰਸ਼ਾਸਨ ਵੱਲੋਂ ਜ਼ਰੂਰਤ ਦਾ ਸਾਮਾਨ ਲੋਕਾਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਗਰੀਬ ਲੋਕਾਂ ਨੂੰ ਉੱਜਵਲਾ ਯੋਜਨਾ ਦੇ ਤਹਿਤ ਤਿੰਨ ਮਹੀਨੇ ਦੇ ਸਿਲੰਡਰ ਮੁਫਤ ਦਿੱਤੇ ਜਾ ਰਹੇ ਹਨ। ਇਹ ਗੈਸ ਸਿਲੰਡਰ ਲੋਕਾਂ ਨੂੰ ਘਰ ਘਰ ਮਿਲ ਰਹੇ ਹਨ। ਕਰਫਿਊ ਦੌਰਾਨ ਇਹ ਉੱਜਵਲਾ ਯੋਜਨਾ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ।
ਉੱਜਵਲਾ ਯੋਜਨਾ ਲੋੜਵੰਦਾਂ ਲਈ ਬਣੀ ਵਰਦਾਨ, ਘਰ-ਘਰ ਮਿਲ ਰਹੇ ਮੁਫ਼ਤ ਗੈਸ ਸਿਲੰਡਰ - ਕੋਰੋਨਾ ਵਾਇਰਸ
ਲੌਕਡਾਊਨ ਦੌਰਾਨ ਜਿੱਥੇ ਪ੍ਰਸ਼ਾਸਨ ਵੱਲੋਂ ਜ਼ਰੂਰਤ ਦਾ ਸਾਮਾਨ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਉੱਜਵਲਾ ਯੋਜਨਾ ਦੇ ਤਹਿਤ ਮਿਲਣ ਵਾਲੇ ਤਿੰਨ ਫ੍ਰੀ ਸਿਲੰਡਰਾਂ ਨੂੰ ਗੈਸ ਏਜੰਸੀਆਂ ਵੱਲੋਂ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਲੌਕਡਾਊਨ ਦੌਰਾਨ ਜਿੱਥੇ ਪ੍ਰਸ਼ਾਸਨ ਵੱਲੋਂ ਜ਼ਰੂਰਤ ਦਾ ਸਾਮਾਨ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਉੱਜਵਲਾ ਯੋਜਨਾ ਦੇ ਤਹਿਤ ਮਿਲਣ ਵਾਲੇ ਤਿੰਨ ਫ੍ਰੀ ਸਿਲੰਡਰਾਂ ਨੂੰ ਗੈਸ ਏਜੰਸੀਆਂ ਵੱਲੋਂ ਘਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਈਟੀਵੀ ਭਾਰਤ ਵੱਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉੱਜਵਲਾ ਯੋਜਨਾ ਦੇ ਤਹਿਤ ਉਨ੍ਹਾਂ ਨੂੰ 768 ਰੁਪਏ ਗੈਸ ਸਿਲੰਡਰ ਦੇ ਮਿਲ ਰਹੇ ਹਨ ਅਤੇ ਗੈਸ ਦੀ ਸਪਲਾਈ ਵੀ ਉਨ੍ਹਾਂ ਦੇ ਘਰ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਚੰਗਾ ਉਪਰਾਲਾ ਹੈ ਜਿਸ ਦੇ ਨਾਲ ਗਰੀਬਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।
ਗੈਸ ਏਜੰਸੀ ਦੇ ਮਾਲਕ ਯੁੱਗ ਦੱਤ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਲੋਕਾਂ ਦੇ ਘਰ ਤੱਕ ਉੱਜਵਲ ਯੋਜਨਾ ਦੇ ਤਹਿਤ ਸਿਲੰਡਰ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉੱਜਵਲਾ ਯੋਜਨਾ ਦੇ ਤਹਿਤ ਗੈਸ ਬੁੱਕ ਕਰਵਾਉਣ 'ਤੇ ਲੋਕਾਂ ਦੇ ਖਾਤੇ ਵਿੱਚ ਪੈਸੇ ਜਮ੍ਹਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ 1200 ਉੱਜਵਲਾ ਯੋਜਨਾ ਦੇ ਲਾਭਪਾਤਰੀ ਹਨ ਜਿਨ੍ਹਾਂ ਵਿਚੋਂ 60% ਲੋਕਾਂ ਨੂੰ ਉਹ ਸਿਲੰਡਰ ਮੁਹੱਈਆ ਕਰਵਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਸਾਰੇ ਲੋਕਾਂ ਤੱਕ ਉੱਜਵਲਾ ਯੋਜਨਾ ਦੇ ਤਹਿਤ ਸਿਲੰਡਰ ਪਹੁੰਚਏ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਲੋਕ ਰਹਿੰਦੇ ਹਨ ਸਿਲੰਡਰ ਬੁੱਕ ਕਰਵਾ ਲੈਣ, ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੀ ਗੈਸ ਏਜੰਸੀ ਦੇ ਨਾਲ ਸੰਪਰਕ ਕੀਤਾ ਜਾਵੇ।