ਸ੍ਰੀ ਫਤਿਹਗੜ੍ਹ ਸਾਹਿਬ: ਭਾਵੇਂ ਕੋਰੋਨਾ (Corona) ਮਹਾਂਮਾਰੀ ਦਾ ਖਾਤਮਾ ਹੋ ਚੁੱਕਿਆ ਹੈ, ਪਰ ਆਉਣ ਵਾਲੇ ਤਿਉਹਾਰਾਂ ਦੇ ਸਮੇਂ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਾਲ ਲੈ ਕੇ ਘਰ-ਘਰ ਵੈਕਸੀਨੇਸ਼ਨ (Vaccination) ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਕੋਰੋਨਾ ਵਾਇਰਸ (Corona virus) ਤੋਂ ਬਚਾਅ ਲਈ ਸਾਰੇ ਨਾਗਰਿਕਾਂ ਦੇ ਇਹ ਵੈਕਸੀਨੇਸ਼ਨ (Vaccination) ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ (Deputy Commissioner Surbhi Malik) ਨੇ ਸਰਹਿੰਦ ਦੇ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੂਦ ਸਭਾ ਵੱਲੋਂ ਲਗਾਏ 15ਵੇਂ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਦਿੱਤੀ।
ਇਸ ਮੌਕੇ ਸੂਦ ਸਭਾ ਦੇ ਜਨਰਲ ਸਕੱਤਰ ਨਿਤਿਨ ਸੂਦ ਨੇ ਕਿਹਾ ਕਿ ਕੋਰੋਨਾ (Corona) ਮਹਾਮਾਰੀ ਦੀ ਤੀਸਰੀ ਲਹਿਰ ਨੂੰ ਰੋਕਣ ਲਈ ਵੈਕਸੀਨੇਸ਼ਨ (Vaccination) ਬਹੁਤ ਜਰੂਰੀ ਹੈ। ਕੋਵਿਡ-19 ਮਹਾਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਮੁਕਾਬਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਨੂੰ ਸੂਦ ਸਭਾ ਰਜ਼ਿ ਸਰਹਿੰਦ ਹਰ ਤਰ੍ਹਾਂ ਦਾ ਸਹਿਯੋਗ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਹਿਯੋਗ ਦੇਣ ਲਈ ਤਿਆਰ ਹੈ।
ਇਸ ਮੌਕੇ ਉਨ੍ਹਾਂ ਨੇ ਹਰ ਵਿਅਕਤੀ ਨੂੰ ਅਪੀਲ ਕਰਦਿਆ ਕਿਹਾ ਕਿ ਹਰ ਵਿਅਕਤੀ ਲਈ ਕੋਰੋਨਾ ਵੈਕਸੀਨੇਸ਼ਨ (Corona vaccination) ਲਗਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਦੇ ਲਈ ਭਾਰਤ ਦੇ ਹਰ ਨਾਗਰਿਕ ਲਈ ਇਹ ਉਪਰਾਲਾ ਕਰ ਰਹੇ ਹਨ। ਤਾਂ ਜੋ ਇਸ ਬਿਮਾਰੀ ਨੂੰ ਭਾਰਤ ਵਿੱਚੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਪ੍ਰਤੀ ਸਾਡੇ ਵੀ ਕੁਝ ਫ਼ਰਜ ਹੁੰਦੇ ਹਨ, ਜੋ ਸਾਨੂੰ ਇੱਕ ਵਧੀਆਂ ਸਮਾਜ ਸਿਰਜਨ ਦੇ ਲਈ ਕਹਿੰਦੇ ਹਨ।