ਫ਼ਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਪਿੰਡ ਦੀਵਾ ਗੰਢੂਆਂ ਦੇ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਸਰਪੰਚ 'ਤੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਦਾ ਸਰਪੰਚ ਪਿੰਡ ਦੇ ਟੋਭੇ ਤੋਂ ਮਿੱਟੀ ਦੀਆਂ ਟਰਾਲੀਆਂ ਭਰਵਾ ਕੇ ਵੇਚਦਾ ਹੈ। ਦੂਜੇ ਪਾਸੇ, ਸਰਪੰਚ ਦਾ ਕਹਿਣਾ ਹੈ ਕਿ ਉਨ੍ਹਾਂ ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।
ਪਿੰਡ ਦੇ ਸੁਖਚੈਨ ਸਿੰਘ ਨਾਂਅ ਦੇ ਸ਼ਖਸ ਅਤੇ ਕੁਝ ਹੋਰ ਵਿਅਕਤੀਆਂ ਨੇ ਕਿਹਾ ਕਿ ਸਰਪੰਚ ਬਿੱਕਰ ਸਿੰਘ ਵੱਲੋਂ ਪਿੰਡ ਦੇ ਟੋਭੇ ਵਿੱਚ ਜੇਸੀਬੀ ਮਸ਼ੀਨ ਰਾਹੀਂ ਮਿੱਟੀ ਅਤੇ ਰੇਤ ਕੱਢ ਕੇ ਵੇਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚ ਵੱਲੋਂ ਇਹ ਟੋਬਾ ਕਾਫ਼ੀ ਡੁੰਘਾਈ ਤੱਕ ਪੁੱਟਿਆ ਗਿਆ ਹੈ ਜਿਸ ਵਿੱਚ ਪਿੰਡ ਦਾ ਗੰਦਾ ਪਾਣੀ ਆ ਰਿਹਾ ਹੈ ਤੇ ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਹੈ।
ਸਰਪੰਚ 'ਤੇ ਨਜਾਇਜ਼ ਮਾਈਨਿੰਗ ਕਰਵਾਉਣ ਦਾ ਇਲਜ਼ਾਮ - allegation on sarpanch for illegal mining
ਅਮਲੋਹ ਦੇ ਪਿੰਡ ਦੀਵਾ ਗੰਢੂਆਂ 'ਚ ਸਰਪੰਚ 'ਤੇ ਨਜਾਇਜ਼ ਮਾਈਨਿੰਗ ਦੇ ਦੋਸ਼ ਲੱਗੇ ਹਨ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਸਰਪੰਚ, ਟੋਭੇ ਦੀ ਮਿੱਟੀ ਵੇਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਪੰਚ ਵੱਲੋਂ ਪਹਿਲਾਂ ਵੀ ਨਾਜਾਇਜ਼ ਮਾਈਨਿੰਗ ਕੀਤੀ ਗਈ ਸੀ ਜਿਸਦੇ ਬਾਰੇ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਾਜਾਇਜ਼ ਮਾਈਨਿੰਗ ਕਰ ਰਹੇ ਸਰਪੰਚ ਤੇ ਬਣਦੀ ਕਾਰਵਾਈ ਕੀਤੀ ਜਾਵੇ ।
ਉਥੇ ਹੀ ਇਸ ਸਬੰਧ ਵਿੱਚ ਪਿੰਡ ਦੇ ਸਰਪੰਚ ਬਿੱਕਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਵੱਲੋਂ ਮਿੱਟੀ ਨਹੀਂ ਵੇਚੀ ਗਈ। ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਮਿੱਟੀ ਦਾ ਪ੍ਰਯੋਗ ਕੀਤਾ ਗਿਆ ਹੈ। ਟੋਭੇ ਵਿੱਚ ਮਿੱਟੀ ਪੁੱਟਣ ਦਾ ਕੰਮ ਮਨਰੇਗਾ ਦੇ ਅਧੀਨ ਚੱਲ ਰਿਹਾ ਹੈ ਅਤੇ ਟੋਭੇ ਦੀ ਮਿੱਟੀ ਉਥੇ ਹੀ ਪਈ ਹੈ।
ਤਹਿਸੀਲਦਾਰ ਅਮਲੋਹ ਪ੍ਰਵੀਨ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ ਜਿਸ ਦੀ ਰਿਪੋਰਟ ਬਣਾ ਕੇ ਉਹ ਅਮਲੋਹ ਦੇ ਐਸਡੀਐਮ ਨੂੰ ਦੇਣਗੇ।