ਪੰਜਾਬ

punjab

ETV Bharat / state

ਜਲ ਸਪਲਾਈ ਤੇ ਸੈਨੀਟੇਸ਼ਨ ਸੰਘਰਸ਼ ਕਮੇਟੀ ਨੇ ਕੀਤਾ ਧਰਨਾ ਪ੍ਰਦਰਸ਼ਨ - ਫਤਿਹਗੜ੍ਹ ਖ਼ਬਰਾਂ

ਕਮੇਟੀ ਮੈਂਬਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 18 ਤਰੀਕ ਨੂੰ ਅਰਥੀ ਫੂਕ ਮੁਜ਼ਾਹਰਾ ਕਰਨਗੇ।

ਸੰਘਰਸ਼ ਕਮੇਟੀ
ਸੰਘਰਸ਼ ਕਮੇਟੀ

By

Published : Feb 5, 2020, 1:57 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਜਲ ਸਪਲਾਈ ਅਤੇ ਸੈਨੀਟੇਸ਼ਨ ਸ਼ੰਘਰਸ ਕਮੇਟੀ ਵਲੋਂ ਆਪਣੀਆ ਮੰਗਾਂ ਦੇ ਸਬੰਧ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਕਮੇਟੀ ਮੈਂਬਰਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 18 ਤਰੀਕ ਨੂੰ ਅਰਥੀ ਫੂਕ ਮੁਜ਼ਾਹਰਾ ਕਰਨਗੇ।

ਜਲ ਸਪਲਾਈ ਤੇ ਸੈਨੀਟੇਸ਼ਨ ਸੰਘਰਸ਼ ਕਮੇਟੀ ਨੇ ਕੀਤਾ ਧਰਨਾ ਪ੍ਰਦਰਸ਼ਨ

ਜਲ ਸਪਲਾਈ ਅਤੇ ਸੈਨੀਟੇਸ਼ਨ ਸ਼ੰਘਰਸ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਧਰਨਾ ਦਿੱਤਾ ਗਿਆ। ਕਮੇਟੀ ਦੇ ਆਗੂ ਮਲਾਗਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨੀਆਂ ਜਾ ਰਹੀਆਂ ਜਿਸ ਕਾਰਨ ਰੋਸ ਧਰਨਾ ਦਿੱਤਾ ਗਿਆ।

ਉਨ੍ਹਾਂ ਮੰਗ ਕੀਤੀ ਕਿ ਦਰਜਾ ਚਾਰ ਮੁਲਾਜਮਾਂ ਨੂੰ ਵਿਸ਼ੇਸ਼ ਇਨਕਰੀਮੈਂਟ ਦਿੱਤਾ ਜਾਵੇ, ਇਹ ਇਨਕਰੀਮੈਂਟ ਪਟਿਆਲਾ ਅਤੇ ਰਾਜਪੁਰਾ ਵਿਖੇ ਲਾਗੂ ਕੀਤਾ ਜਾ ਚੁੱਕਾ ਹੈ, ਜਦਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵੀ ਪਟਿਆਲਾ ਸਰਕਲ ਅਧੀਨ ਆਉਂਦਾ ਹੈ। ਇਸ ਤੋ ਇਲਾਵਾ ਸੀਪੀਐਫ ਦਾ ਬਕਾਇਆ, ਵਰਦੀ ਦਾ ਭੱਤਾ ਅਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਮੰਗਾਂ ਦੇ ਸਬੰਧ 'ਚ ਐਕਸੀਅਨ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਨੂੰ ਹੁਣ ਤੱਕ ਪੂਰਾ ਨਹੀ ਕੀਤਾ ਗਿਆ। ਇਸ ਲਈ ਮੁਲਾਜਮਾਂ 'ਚ ਰੋਸ ਹੈ।

ਉਨ੍ਹਾਂ ਕਿਹਾ ਕਿ ਰੋਸ ਵਜੋਂ ਜਲ ਸਪਲਾਈ ਵਿਭਾਗ ਦੇ ਮੁਲਾਜ਼ਮ ਪਿੰਡਾਂ 'ਚ ਪਾਣੀ ਦੇ ਬਿੱਲ ਦੀ ਰਿਕਵਰੀ ਨਹੀ ਕਰਨਗੇ। ਜੇ ਉਨਾਂ ਦੀਆ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ 18 ਤਰੀਕ ਨੂੰ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ ।

ABOUT THE AUTHOR

...view details