ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ ਕੀਤਾ ਹੈ। ਵਿਸ਼ਵ ਕਬੱਡੀ ਕੱਪ ਦਾ ਉਦਘਾਟਨ 1 ਦਸੰਬਰ ਨੂੰ, ਗੁਰੂ ਨਾਨਕ ਸਟੇਡੀਅਮ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਹ ਉਪਰਾਲਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕੀਤਾ ਗਿਆ ਜਿਸ ਦੀ ਨੌਜਵਾਨਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਇਸ ਵਿਸ਼ਵ ਕਬੱਡੀ ਕੱਪ ਵਿੱਚ 9 ਟੀਮਾਂ ਹਿੱਸਾ ਲੈਣਗੀਆਂ। ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਵਿਸ਼ਵ ਕਬੱਡੀ ਕੱਪ ਬਾਰੇ ਜਦੋਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਚੰਗਾ ਉਪਰਾਲਾ ਹੈ। ਕਬੱਡੀ ਮੈਚਾਂ ਦੇ ਉਤਸ਼ਾਹ ਨਾਲ ਨੌਜਵਾਨ ਨਸ਼ੇ ਤੋਂ ਦੂਰ ਰਹਿਣਗੇ ਅਤੇ ਆਪਣੀ ਸਿਹਤ ਵੱਲ ਧਿਆਨ ਦੇਣਗੇ।