ਪੰਜਾਬ

punjab

ETV Bharat / state

ਨੌਜਵਾਨ ਵੱਲੋਂ ਨਹਿਰ ‘ਚ ਛਾਲ ਮਾਰ ਖੁਦਕੁਸ਼ੀ - ਸਹੁਰਾ ਪਰਿਵਾਰ ਤੇ ਮਾਮਲਾ ਦਰਜ

ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਇੱਕ ਨੌਜਵਾਨ ਨਹਿਰ ਦੇ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਰ ਦੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸਨੂੰ ਸਹੁਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸਦੇ ਚੱਲਦੇ ਉਸ ਵੱਲੋਂ ਨਹਿਰ ਦੇ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਗਈ ਹੈ।

ਨੌਜਵਾਨ ਵੱਲੋਂ ਨਹਿਰ ‘ਚ ਛਾਲ ਮਾਰ ਖੁਦਕੁਸ਼ੀ
ਨੌਜਵਾਨ ਵੱਲੋਂ ਨਹਿਰ ‘ਚ ਛਾਲ ਮਾਰ ਖੁਦਕੁਸ਼ੀ

By

Published : Jul 2, 2021, 10:55 PM IST

ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਭਗੜਾਣਾ ਦੇ ਇੱਕ ਨੌਜਵਾਨ ਵੱਲੋਂ ਪਿੰਡ ਪੋਲਾ ਨੇੜੇ ਨਹਿਰ 'ਚ ਛਾਲ ਮਾਰ ਕੇ ਖੁਦਕਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਸਹੁਰਾ ਪਰਿਵਾਰ ‘ਤੇ ਮਾਮਲਾ ਦਰਜ ਕੀਤਾ ।

ਇਸ ਮੌਕੇ ਜਾਣਕਾਰੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਲਜਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਵਾਸੀ ਪਿੰਡ ਭਗੜਾਣਾ ਦੇ ਤੌਰ ‘ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਉਨ੍ਹਾਂ ਨੇ ਲਿਖਾਇਆ ਹੈ ਕਿ ਜਸਵਿੰਦਰ ਸਿੰਘ ਦਾ ਵਿਆਹ ਗੁਰਵਿੰਦਰ ਕੌਰ ਵਾਸੀ ਪਿੰਡ ਨੀਲਪੁਰ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਸਦੇ ਲੜਕੇ ਜਸਵਿੰਦਰ ਸਿੰਘ ਨਾਲ ਉਸਦੀ ਪਤਨੀ ਗੁਰਵਿੰਦਰ ਕੌਰ,ਸੱਸ ਲਾਭ ਕੌਰ ਅਤੇ ਸਾਲੇ ਬਲਜਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ।

ਨੌਜਵਾਨ ਵੱਲੋਂ ਨਹਿਰ ‘ਚ ਛਾਲ ਮਾਰ ਖੁਦਕੁਸ਼ੀ

ਸ਼ਿਕਾਇਤਕਰਤਾ ਨੇ ਦੱਸਿਆ ਕਿ 27 ਜੂਨ ਨੂੰ ਦੁਖੀ ਹੋ ਕੇ ਜਸਵਿੰਦਰ ਸਿੰਘ ਘਰੋਂ ਚਲਾ ਗਿਆ ਤੇ ਨਹਿਰ 'ਚ ਛਾਲ ਮਾਰਨ ਦਾ ਕਹਿ ਕੇ ਫੋਨ ਬੰਦ ਕਰ ਦਿੱਤਾ ਗਿਆ। ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:6 ਸਾਲਾ ਬੱਚੀ ਦੇ ਢਿੱਡ ਚੋਂ ਮਿਲਿਆ 1.5 ਕਿਲੋ ਵਾਲਾਂ ਦਾ ਗੁੱਛਾ

ABOUT THE AUTHOR

...view details