ਫ਼ਤਿਹਗੜ੍ਹ ਸਾਹਿਬ: ਅੱਜ ਦੀ ਪੀੜੀ ਦੇ ਨੌਜਵਾਨ ਨੇ ਮੋਬਾਇਲ ਫ਼ੋਨ ਨੂੰ ਆਪਣੀ ਜ਼ਿੰਦਗੀ ਦਾ ਅਜਿਹਾ ਅਨਿੱਖੜਵਾਂ ਅੰਗ ਬਣਾ ਲਿਆ ਹੈ ਕਿ ਹੁਣ ਇਹ ਮੋਬਾਇਲ ਫੋਨ ਉਨ੍ਹਾਂ ਦੇ ਲਈ ਜਾਨਲੇਵਾ ਸਾਬਿਤ ਹੋਣ ਲੱਗ ਗਿਆ ਹੈ। ਅਜਿਹਾ ਹੀ ਮਾਮਲਾ ਪਿੰਡ ਚਨਾਰਥਲ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੇ 24 ਸਾਲਾ ਨੌਜਵਾਨ ਪਬਜੀ ਗੇਮ ਖੇਡਦਿਆਂ ਖੂਹ ਵਿੱਚ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਗੰਦੇ ਪਾਣੀ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਕੀਤਾ ਰੋਡ ਜਾਮ
ਉੱਥੇ ਹੀ ਪਰਵਾਰਿਕ ਮੈਬਰਾਂ ਨੇ ਦੱਸਿਆ ਕਿ ਦਵਿੰਦਰ ਦੇਰ ਰਾਤ ਸੈਰ ਕਰਨ ਲਈ ਨਿਕਲਿਆ ਸੀ ਤੇ ਸੈਰ ਕਰਦਿਆਂ ਉਹ ਖੂਹ ਦੇ ਕੰਡੇ ਬੈਠ ਕੇ ਪਬਜੀ ਖੇਡਣ ਲੱਗ ਗਿਆ। ਇਸ ਦੌਰਾਨ ਉਸ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ 50 ਫੁੱਟ ਡੂੰਘੇ ਖੂਹ ਵਿੱਚ ਡਿੱਗਿਆ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਦਵਿੰਦਰ ਦੀ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਨੂੰ ਠਹਿਰਾਇਆ ਤੇ ਕਿਹਾ ਕਿ ਸਰਕਾਰ ਬੋਰਵੈਲ ਤੇ ਖੂਹਾਂ ਨੂੰ ਬੰਦ ਕਰਵਾਉਣ ਦੀ ਗੱਲ ਕਹਿ ਰਹੀ ਹੈ ਪਰ ਅਜਿਹੇ ਕਈ ਖੂਹ ਤੇ ਬੋਰਵੈਲ ਹੁਣ ਵੀ ਖੁੱਲ੍ਹੇ ਪਏ ਹਨ ਜੋ ਕਿ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹੇ ਵਿੱਚ ਖੁੱਲ੍ਹੇ ਸਾਰੇ ਖੂਹਾਂ ਨੂੰ ਕਵਰ ਕਰਵਾਉਣ ਦੀ ਗੱਲ ਕਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਆਪਣੇ ਬੋਲਾਂ 'ਤੇ ਖਰਾ ਉਤਰਦਾ ਹੈ ਜਾਂ ਅਜਿਹੇ ਹਾਦਸਿਆਂ ਦਾ ਜ਼ਿੰਮੇਵਾਰ ਬਣਦਾ ਰਹਿੰਦਾ ਹੈੈ?