ਸ੍ਰੀ ਫਤਿਹਗੜ੍ਹ ਸਾਹਿਬ: ਯੂਥ ਅਕਾਲੀ ਦਲ (Youth Akali Dal) ਵੱਲੋਂ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (District Administrative Complex) ਅੱਗੇ ਕਾਂਗਰਸ ਸਰਕਾਰ (Congress Government) ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ (Sloganeering) ਕਰਦਿਆਂ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi), ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ (main accused is Jagdish Tytler), ਰਾਹੁਲ ਗਾਂਧੀ (Rahul Gandhi), ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ (Punjab Chief Minister Charanjit Channy) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦੇ ਪੁਤਲੇ ਵੀ ਸਾੜੇ ਗਏ।
37 ਸਾਲ ਬਾਅਦ ਵੀ ਅੱਜ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਕ ਨਹੀਂ ਦਿੱਤੀਆਂ ਜਾ ਸਕੀਆਂ
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਵਾਈਸ ਪ੍ਰਧਾਨ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਨੂੰ ਕਾਂਗਰਸ ਪਾਰਟੀ ਵੱਲੋਂ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਦੋਂਕਿ 37 ਸਾਲ ਬਾਅਦ ਵੀ ਅੱਜ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਕ ਨਹੀਂ ਦਿੱਤੀਆਂ ਜਾ ਸਕੀਆਂ। ਯੂਥ ਆਗੂਆਂ ਨੇ ਕਿਹਾ ਕਿ ਜੇਕਰ ਜਗਦੀਸ਼ ਟਾਈਟਲਰ ਦੀ ਕਾਂਗਰਸ ਪਾਰਟੀ ਵਿਚ ਸਥਾਈ ਇਨਵਾਇਟੀ ਮੈਂਬਰ ਵਜੋਂ ਕੀਤੀ ਨਿਯੁਕਤੀ ਰੱਦ ਨਾ ਕੀਤੀ ਗਈ ਤਾਂ ਪੰਜਾਬ ਵਿਚ ਥਾਂ-ਥਾਂ 'ਤੇ ਨਵਜੋਤ ਸਿੱਧੂ ਪ੍ਰਧਾਨ ਪੰਜਾਬ ਕਾਂਗਰਸ, ਦਾ ਘਿਰਾਓ ਕੀਤਾ ਜਾਵੇਗਾ।