ਫ਼ਤਿਹਗੜ੍ਹ ਸਾਹਿਬ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਥ ਫ਼ੈਸਟੀਵਲ ਕਰਵਾਇਆ ਗਿਆ। ਇਸ ਵਿੱਚ ਵੱਖ ਵੱਖ ਪ੍ਰੋਗਰਾਮਾਂ 'ਚ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ । ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਨੇ ਕਿਹਾ ਕਿ, ਉਨ੍ਹਾਂ ਵੱਲੋਂ ਯੂਥ ਫ਼ੈਸਟੀਵਲ ਪਿਛਲੇ 4 ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ, ਜੋ ਇਸ ਵਾਰ ਵੀ ਕਰਵਾਇਆ ਗਿਆ ਹੈ। ਇਸ ਵਿੱਚ ਵੱਡੀ ਗਿਣਤੀ 'ਚ ਬੱਚਿਆਂ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ।
ਸਾਰਿਆਂ ਨੂੰ ਪ੍ਰਦੂਸ਼ਿਤ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ- ਚਾਂਸਲਰ ਜੋਰਾ ਸਿੰਘ
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਗਏ ਯੂਥ ਫੈਸਟੀਵਲ ਦੇ ਵਿੱਚ ਪਹੁੰਚੇ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਪ੍ਰਦੂਸ਼ਿਤ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਪ੍ਰਦੂਸ਼ਨ ਦੇ ਨਾਲ ਸ਼ੋਰ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ।
ਹੋਰ ਪੜ੍ਹੋ: ਅਕਾਲੀ ਦਲ ਦੀਆਂ ਚਾਲਾਂ ਕਾਰਨ ਲੱਗਣਗੀਆਂ ਵੱਖਰੀਆਂ ਸਟੇਜਾਂ
ਉਨ੍ਹਾਂ ਨੇ ਕਿਹਾ ਕਿ, ਇਸ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਦੀਵਾਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ, ਸਾਨੂੰ ਵਾਤਾਵਰਨ ਸਾਫ਼ ਸੁਥਰਾ ਰੱਖਣ ਲਈ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਪਟਾਕਿਆਂ ਦੇ ਨਾਲ ਸ਼ੋਰ ਸ਼ਰਾਬਾ ਬਹੁਤ ਹੁੰਦਾ ਹੈ ਜਿਸ ਤੋਂ ਸੰਕੋਚ ਕਰਨ ਦੀ ਜ਼ਰੂਰਤ ਹੈ। ਇਸ ਲਈ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਗ੍ਰੀਨ ਦੀਵਾਲੀ ਹੀ ਮਨਾਉਣ। ਉੱਥੇ ਹੀ, ਚਾਂਸਲਰ ਜ਼ੋਰਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਵੱਖ ਵੱਖ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਦੇ ਨਾਲ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਮਿਲੇਗੀ।