ਫ਼ਾਜ਼ਿਲਕਾ: ਬੀਤੀ 4 ਨਵੰਬਰ ਨੰ ਸੀ.ਆਈ.ਏ. ਸਟਾਫ਼ ਪੁਲਿਸ ਨੇ ਨਾਕੇ ਦੌਰਾਨ ਇੱਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਮੌਕੇ ਉੱਤੇ ਕਾਰ ਡਰਾਇਵਰ ਕੋਲੋਂ 120 ਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਨਗਦੀ ਬਰਾਮਦ ਕੀਤੀ ਗਈ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਰਭੇਜ ਸਿੰਘ ਨੇ ਖ਼ੁਲਾਸਾ ਕੀਤਾ ਕਿ ਉਸ ਵਰਗੇ ਭਾਰਤੀ ਸਮੱਗਲਰ ਪਾਕਿਸਤਾਨੀ ਸਮੱਗਲਰਾਂ ਨਾਲ ਵਟਸਐੱਪ ਉੱਤੇ ਸੰਪਰਕ ਕਰਦੇ ਹਨ ਅਤੇ ਹੈਰੋਇਨ ਜਾਂ ਹਥਿਆਰਾਂ ਦੀ ਤਸਕਰੀ ਸਬੰਧੀ ਗੱਲਬਾਤ ਕਰਦੇ ਹਨ ਅਤੇ ਸਰਹੱਦ ਦੇ ਇਸ ਪਾਰ ਹੈਰੋਇਨ ਅਤੇ ਹਥਿਆਰ ਲੁਕਾਉਣ ਦੀ ਥਾਂ ਪੱਕੀ ਜਾਂਦੀ ਹੈ।
ਹੈਰੋਇਨ ਸਮੇਤ 1 ਕਾਬੂ, ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧਾਂ ਦੇ ਖੁਲਾਸੇ
ਸੀ.ਆਈ.ਏ. ਸਟਾਫ਼ ਪੁਲਿਸ ਨੇ ਨਾਕੇ ਦੌਰਾਨ ਇੱਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਮੌਕੇ ਉੱਤੇ ਕਾਰ ਡਰਾਇਵਰ ਕੋਲੋਂ 120 ਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਨਗਦੀ ਬਰਾਮਦ ਕੀਤੀ ਗਈ ਹੈ। ਦੋਸ਼ੀ ਗੁਰਭੇਜ ਸਿੰਘ ਨੇ ਖ਼ੁਲਾਸਾ ਕੀਤਾ ਕਿ ਉਸ ਵਰਗੇ ਭਾਰਤੀ ਸਮੱਗਲਰ ਪਾਕਿਸਤਾਨੀ ਸਮੱਗਲਰਾਂ ਨਾਲ ਵਟਸਐੱਪ ਉੱਤੇ ਸੰਪਰਕ ਕਰਦੇ ਹਨ।
ਹੈਰੋਇਨ ਸਮੇਤ 1 ਕਾਬੂ, ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧਾਂ ਦੇ ਖੁਲਾਸੇ
ਐੱਸ.ਐੱਸ.ਪੀ. ਨੇ ਦੱਸਿਆ ਕਿ ਪਾਕਿ ਤਾਰਬੰਦੀ ਦੇ ਨਜ਼ਦੀਕ 3 ਕਿੱਲੋ 546 ਗਰਾਮ ਹੈਰੋਇਨ ਸਮੇਤ ਇੱਕ ਪਿਸਟਲ (ਨਿਸ਼ਾਨ ਇਟਲੀ) ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਤਸਕਰ ਗੁਰਭੇਜ ਸਿੰਘ ਵਿਰੁੱਧ ਪਹਿਲਾਂ ਵੀ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਹੈਰੋਇਨ ਤਸਕਰੀ ਸਮੇਤ ਡਰੱਗ ਮਨੀ ਦੇ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਐੱਸ.ਐੱਸ.ਪੀ ਦਾ ਕਹਿਣਾ ਹੈ ਕਿ ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 20 ਕਰੋੜ ਰੁਪਏ ਦੱਸੀ ਜਾ ਰਹੀ ਹੈ ।