ਫਾਜ਼ਿਲਕਾ: ਪੰਜਾਬ ਸਰਕਾਰ (Government of Punjab) ਆਰਥਿਕ ਤੌਰ ਤੇ ਕਮਜੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਪੂਰਜੋਰ ਯਤਨ ਕਰ ਰਹੀ ਹੈ। ਮੁੱਖ ਮੰਤਰੀ (CM) ਵੱਲੋਂ ਪਿਛਲੇ ਦਿਨੀ 2 ਕਿਲੋਵਾਟ ਮਨਜ਼ੁਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਖੜੀ ਬਿਜਲੀ ਬਿਲਾਂ ਦੀ ਰਕਮ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਹੁਕਮਾਂ ਦੀ ਪਾਲਣਾ ਕਰਦਿਆ ਜ਼ਿਲ੍ਹੇ ‘ਚ ਕੈਂਪ ਲਗਾਕੇ ਇਸ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਕੈਂਪ ਵਿੱਚ ਫਾਜ਼ਿਲਕਾ ਦੇ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ (MLA Davinder Singh Ghubaya) ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ (District Deputy Commissioner Mrs. Babita Clare) ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 1 ਲੱਖ 32 ਹਜ਼ਾਰ ਖਪਤਕਾਰਾਂ ਦੇ ਲਗਭਗ 120 ਕਰੋੜ ਰੁਪਏ ਬਿਜਲੀ ਦੇ ਬਕਾਏ ਬਿਲ ਮੁਆਫ ਕੀਤੇ ਜਾਣਗੇ।
ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।