ਫ਼ਾਜ਼ਿਲਕਾ: ਅਬੋਹਰ-ਗੰਗਾਨਗਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਹਾਦਸੇ ਵਿੱਚ 2 ਮੋਟਰਸਾਈਕਲਾਂ ਦੀ ਟੱਕਰ ਗਈ। ਇਸ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਖ਼ਮੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਫ਼ਰੀਦਕੋਟ ਦੇ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਫ਼ਾਜ਼ਿਲਕਾ: ਸੜਕ ਹਾਦਸੇ 'ਚ 2 ਦੀ ਮੌਤ ਤੇ 1 ਜਖ਼ਮੀ - crime
ਅਬੋਹਰ-ਗੰਗਾਨਗਰ ਰੋਡ 'ਤੇ ਰਾਤ 10 ਵਜੇ ਦੇ ਕਰੀਬ ਵਾਪਰਿਆ ਦਰਦਨਾਕ ਹਾਦਸਾ। ਇਸ ਹਾਦਸੇ ਵਿੱਚ ਬਲਵੰਤ ਸਿੰਘ ਤੇ ਪਵਨ ਕੁਮਾਰ ਦੀ ਮੌਕੇ 'ਤੇ ਹੀ ਮੌਤ ਜਦਕਿ ਰਵੀ ਕੁਮਾਰ ਨਾਂਅ ਦੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪਿੰਡ ਵਾਸੀਆਂ ਮੁਤਾਬਕ ਹਾਦਸਾ ਰਾਤ 10 ਵਜੇ ਦੇ ਕਰੀਬ ਵਾਪਰਿਆ। ਇਸ ਭਿਆਨਕ ਟੱਕਰ ਵਿੱਚ ਬਲਵੰਤ ਸਿੰਘ ਤੇ ਪਵਨ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਰਵੀ ਕੁਮਾਰ ਨਾਂਅ ਦਾ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਪਿੰਡ ਦੇ ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਹਾਦਸਾ ਵਾਪਰਦੇ ਹੀ ਦੇ ਦਿੱਤੀ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਦੀ ਪਿੰਡ ਸੈਦਾਂਵਾਲੀ ਨਿਵਾਸੀ ਬਲਵੰਤ ਸਿੰਘ ਅਤੇ ਰਾਜਸਥਾਨ ਦੇ ਗੰਗਾਨਗਰ ਦੇ ਨਿਵਾਸੀ ਪਵਨ ਕੁਮਾਰ ਦੀ ਮੋਟਰਸਾਇਕਲ ਟਕਰਾਉਣ ਕਾਰਨ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰ ਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਗਿਆ ਹੈ।