ਫਾਜ਼ਿਲਕਾ: ਅੱਜ 71ਵੇਂ ਗਣਤੰਤਰਤਾ ਦਿਵਸ ਦੇ ਸੰਬੰਧ ਵਿੱਚ ਸਥਾਨਕ ਸਰਕਾਰੀ ਐੱਮਆਰ ਕਾਲਜ ਦੇ ਖੇਡ ਸਟੇਡਿਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਅਯੋਜਨ ਕੀਤਾ ਗਿਆ। ਇਸ ਵਿੱਚ ਫਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਫਾਜ਼ਿਲਕਾ 'ਚ 71ਵਾਂ ਗਣਤੰਤਰ ਦਿਵਸ ਡਿਪਟੀ ਕਮਿਸ਼ਨਰ ਵੱਲੋਂ ਡੀਐੱਸਪੀ ਰਾਹੁਲ ਭਾਰਦਵਾਜ ਦੀ ਅਗਵਾਈ ਵਿੱਚ ਪਰੇਡ ਨੂੰ ਆਯੋਜਿਤ ਕੀਤਾ ਗਿਆ। ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ, ਐੱਨਸੀਸੀ ਅਤੇ ਸਕੂਲੀ ਵਿਦਿਆਰਥੀਆਂ ਤੇ ਭਾਰਤੀ ਫੌਜ ਦੇ ਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਦੀਂਆ ਝਾਕੀਆਂ ਪੇਸ਼ ਕੀਤੀ ਗਈ।
ਅਜ਼ਾਦੀ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਆਧਿਕਾਰੀਆਂ, ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਰੂਰਤਮੰਦਾਂ ਨੂੰ ਟਰਾਈਸਾਈਕਲਾਂ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਵੰਡੀਆ ਗਈਆਂ।
ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਵਜ੍ਹਾ ਨਾਲ ਅੱਜ ਅਸੀ ਅਜ਼ਾਦੀ ਦਾ ਆਨੰਦ ਮਾਨ ਰਹੇ ਹਾਂ। ਛੱਤਵਾਲ ਨੇ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਭਾਈਚਾਰੇ ਨਾਲ ਰਹਿੰਦੇ ਹਨ ਉਸ ਨਾਲ ਆਉਣ ਵਾਲੇ ਸਮੇਂ ਵਿੱਚ ਦੇਸ਼ ਕਾਫ਼ੀ ਤਰੱਕੀ ਕਰੇਗਾ ।