ਫ਼ਾਜ਼ਿਲਕਾ: ਜ਼ਿਲ੍ਹਾ ਪੁਲਿਸ ਨੇ ਪ੍ਰੈਸ ਕਾਨਫਰੰਗ ਕਰ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ 24 ਘੰਟਿਆਂ 'ਚ ਨਸ਼ਾ ਤਸਕਰੀ ਕਰਣ ਵਾਲੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9 ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲੇ ਦਰਜ ਕੀਤੇ ਗਏ ਹਨ। ਗ੍ਰਿਫ਼ਤਾਰ ਮੁਲਜ਼ਮਾਂ 'ਚ ਇੱਕ ਮਹਿਲਾ ਵੀ ਸ਼ਾਮਲ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ 23 ਕਿਲੋ ਚੂਰਾ ਪੋਸਤ, ਅਫੀਮ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਮੁਲਜ਼ਮਾਂ ਨਾਲ ਗੱਲਬਾਤ ਕੀਤੀ ਗਈ ਤਾਂ ਇੱਕ ਮੁਲਜ਼ਮ ਨੌਜਵਾਨ ਨੇ ਦੱਸਿਆ ਕਿ ਉਹ ਰਾਜਸਥਾਨ ਤੋਂ ਲਿਆ ਕੇ ਮੇਡੀਕਲ ਨਸ਼ਾ(ਨਸ਼ੀਲੀਆਂ ਗੋਲੀਆਂ) ਖ਼ੁਦ ਕਰਦਾ ਹੈ।