ਪੰਜਾਬ

punjab

ETV Bharat / state

ਵਿਆਹੁਤਾ ਔਰਤ ਦੀ ਸ਼ੱਕੀ ਹਾਲਤ 'ਚ ਮੌਤ, ਪੁਲਿਸ ਨੇ ਪਤੀ 'ਤੇ ਕੀਤਾ ਮਾਮਲਾ ਦਰਜ - ਪਤੀ ਉੱਤੇ ਮਾਮਲਾ ਦਰਜ

ਫ਼ਾਜ਼ਿਲਕਾ ਵਿਖੇ ਇੱਕ ਵਿਆਹੁਤਾ ਔਰਤ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਿਸ ਨੇ ਧਾਰਾ 304 ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵਿਆਹੁਤਾ ਔਰਤ ਦੀ ਸ਼ੱਕੀ ਹਾਲਤ 'ਚ ਮੌਤ, ਪੁਲਿਸ ਨੇ ਪਤੀ ਉੱਤੇ ਕੀਤਾ ਮਾਮਲਾ ਦਰਜ
ਵਿਆਹੁਤਾ ਔਰਤ ਦੀ ਸ਼ੱਕੀ ਹਾਲਤ 'ਚ ਮੌਤ, ਪੁਲਿਸ ਨੇ ਪਤੀ ਉੱਤੇ ਕੀਤਾ ਮਾਮਲਾ ਦਰਜ

By

Published : Aug 9, 2020, 10:09 PM IST

ਫ਼ਾਜ਼ਿਲਕਾ: ਜੋਰਾ ਸਿੰਘ ਮਾਨ ਨਗਰ ਵਿੱਚ ਇੱਕ ਵਿਆਹੀ ਮਹਿਲਾ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਭਰਾ ਮੁਕੇਸ਼ ਚੰਦ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਨੇ ਮ੍ਰਿਤਕਾ ਦੇ ਪਤੀ ਉੱਤੇ ਧਾਰਾ 304 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਮ੍ਰਿਤਕਾ ਦਾ ਪਿਤਾ।

ਮੁਕੇਸ਼ ਨੇ ਦੱਸਿਆ ਕਿ ਉਸ ਦੀ ਭੈਣ ਨੀਲਮ ਰਾਣੀ ਅਤੇ ਜੀਜੇ ਵਿੱਚ ਪਿਛਲੇ ਕਈ ਸਾਲਾਂ ਤੋਂ ਘਰੇਲੂ ਝਗੜਾ ਚੱਲਦਾ ਰਹਿੰਦਾ ਸੀ। ਉਸ ਨੇ ਦੱਸਿਆ ਕਿ ਉਸ ਦੀ ਭੈਣ ਨੇ ਉਸ ਨੂੰ ਫ਼ੋਨ ਕੀਤਾ ਕਿ ਉਸ ਦੇ ਘਰਵਾਲੇ ਨੇ ਉਸ ਨੂੰ ਕੁੱਝ ਜ਼ਹਿਰੀਲੀ ਚੀਜ਼ ਖੁਆ ਦਿੱਤੀ ਹੈ ਅਤੇ ਹੁਣ ਉਸ ਦਾ ਬਚਣਾ ਮੁਸ਼ਕਿਲ ਹੈ।

ਐੱਸ.ਐੱਚ.ਓ ਬਚਨ ਸਿੰਘ।

ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ 15 ਸਾਲ ਪਹਿਲਾਂ ਅਮਿਤ ਕਟਾਰੀਆ ਨਾਂਅ ਦੇ ਲੜਕੇ ਨਾਲ ਹੋਇਆ ਸੀ, ਪਰ ਵਿਆਹ ਦੇ ਕੁੱਝ ਸਮੇਂ ਬਾਅਦ ਹੀ ਉਨ੍ਹਾਂ ਦਾ ਆਪਸੀ ਝਗੜਾ ਸ਼ੁਰੂ ਹੋ ਗਿਆ ਜੋ ਕਿ ਪਿਛਲੇ 10 ਸਾਲਾਂ ਤੋਂ ਜਾਰੀ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਬੇਟੀ ਨੂੰ ਉਹ ਕੁੱਟਦਾ ਮਾਰਦਾ ਰਹਿੰਦਾ ਸੀ। ਪਿਤਾ ਨੇ ਪ੍ਰਸ਼ਾਸਨ ਤੋਂ ਗੁਹਾਰ ਲਾਈ ਹੈ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀ ਨੂੰ ਕਾਬੂ ਕੀਤਾ ਜਾਵੇ।

ਥਾਣਾ ਸਿਟੀ ਪੁਲਿਸ ਦੇ ਮੁਖੀ ਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਔਰਤ ਦੇ ਘਰੇਲੂ ਝਗੜੇ ਵਿੱਚ ਮਾਰੇ ਜਾਣ ਦੀ ਜਾਣਕਾਰੀ ਮਿਲੀ ਸੀ। ਪੁਲਿਸ ਨੇ ਮ੍ਰਿਤਕਾ ਦੇ ਭਰਾ ਮੁਕੇਸ਼ ਚੰਦ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਧਾਰਾ 304 ਦੇ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ABOUT THE AUTHOR

...view details